The Summer News
×
Thursday, 16 May 2024

ਆਬਕਾਰੀ ਵਿਭਾਗ ਨੇ ਸ਼.ਰਾ.ਬ ਦੇ ਬਾਰਾਂ 'ਤੇ ਹੋਣ ਵਾਲੀਆਂ ਗੈ.ਰ-ਕਾ.ਨੂੰ.ਨੀ ਗਤੀਵਿਧੀਆਂ ਨੂੰ ਰੋਕਣ ਲਈ 'ਨਾਈਟ ਸਵੀਪ' ਆਪ੍ਰੇਸ਼ਨ ਚਲਾਇਆ: ਚੀਮਾ

ਚੰਡੀਗੜ੍ਹ, 28 ਮਈ : ਪੰਜਾਬ ਦੇ ਵਿੱਤ, ਯੋਜਨਾ.ਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਬੀਤੀ ਰਾਤ (ਸ਼ਨੀਵਾਰ) ਨੂੰ ਸੂਬੇ ਭਰ ਵਿੱਚ ਸ਼.ਰਾ.ਬ ਦੇ ਬਾਰਾਂ ਦੀ ਚੈਕਿੰਗ ਅਤੇ ਨਿਗਰਾਨੀ ਲਈ “ਨਾਈਟ ਸਵੀਪ” ਨਾਮੀ ਵਿਆਪਕ ਆਪ੍ਰੇਸ਼ਨ ਚਲਾਇਆ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਟੀਮਾਂ ਵੱਲੋਂ ਰਾਤ ਸਮੇਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਖੇਤਰ ਦੇ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਵੱਲੋਂ ਵੱਖ-ਵੱਖ ਕਾ.ਨੂੰ.ਨਾਂ ਦੀ ਪਾਲਣਾ ਸਬੰਧੀ ਜਾਂਚ ਵੀ ਕੀਤੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੌਕੇ 'ਤੇ ਹੀ ਕਾ.ਨੂੰ.ਨ ਦੀਆਂ ਧਾ.ਰਾਵਾਂ ਅਨੁਸਾਰ ਕਾਰਵਾਈ ਕੀਤੀ ਗਈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਵਿੱਚ 'ਹੁੱ.ਕਾ' ਪੀਣ ਅਤੇ ਹੋਰ ਗੈ.ਰ-ਕਾ.ਨੂੰ.ਨੀ ਗਤੀਵਿਧੀਆਂ ਨੂੰ ਰੋਕਣ ਲਈ ਇਹ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਨਿਗਰਾਨੀ ਹੇਠ ਬੀਤੀ ਰਾਤ ਨੂੰ 13 ਤੋਂ ਵੱਧ ਟੀਮਾਂ ਵੱਲੋਂ ਚੈਕਿੰਗ ਕੀਤੀ ਗਈ।


ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਨੇ ਦੱਸਿਆ ਕਿ ਐਸ.ਏ.ਐਸ.ਨਗਰ (ਮੁਹਾਲੀ) ਜ਼ਿਲ੍ਹੇ ਦੇ ਨਯਾਗਾਓਂ ਖੇਤਰ ਵਿੱਚ, 'ਆਈ ਲਵ ਹੌਟ ਸ਼ਾਟ' ਨਾਮੀ ਇੱਕ ਰੈਸਟੋਰੈਂਟ ਵੱਲੋਂ ਆਪਣੇ ਗਾਹਕਾਂ ਨੂੰ ਸਿਰਫ਼ ਚੰਡੀਗੜ੍ਹ ਖੇਤਰ ਵਿੱਚ ਵੇਚੀ ਜਾ ਸਕਣ ਵਾਲੀ ਬੀ.ਅ.ਰ ਦੇ ਨਾਲ 'ਹੁੱ.ਕਾ' ਪੀਣ ਨੂੰ ਦਿੱਤਾ ਜਾ ਰਿਹਾ ਸੀ, ਜਿਸ ਨਾਲ ਉਹ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੀ ਉ.ਲੰ.ਘ.ਣਾ ਕਰ ਰਹੇ ਸਨ। ਰੈਸਟੋਰੈਂਟ ਦੀ ਤ.ਲਾ.ਸ਼ੀ ਦੌਰਾਨ 20 ਹੁੱ.ਕੇ, ਬੀ.ਅ.ਰ ਦੀਆਂ 07 ਬੋ.ਤ.ਲਾਂ, ਤੰ.ਬਾ.ਕੂ ਦੇ ਵੱਖ-ਵੱਖ ਫਲੇਵਰ ਅਤੇ ਚਾਰਕੋਲ ਜ਼.ਬ.ਤ ਕੀਤਾ ਗਿਆ। ਇਸ ਮਾ.ਮ.ਲੇ ਵਿੱਚ ਰੈਸਟੋਰੈਂਟ ਦੇ ਮਾਲਕਾਂ ਵਿ.ਰੁੱਧ ਪੰਜਾਬ ਐਕਸਾਈਜ਼ ਐਕਟ 1914, ਸਿਗਰੇਟ ਐਂਡ ਅਦਰ ਤੰ.ਬਾ.ਕੂ ਪ੍ਰੋਡੱਕਟ ਐਕਟ 2003, ਪੋਆਈਜ਼ਨ ਐਕਟ 1919 ਅਤੇ ਭਾਰਤੀ ਦੰਡਾਵਲੀ 1860 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਨਯਾਗਾਓਂ, ਮੋਹਾਲੀ ਵਿਖੇ ਐਫ.ਆਈ.ਆਰ. ਨੰਬਰ 40 ਮਿਤੀ 28.05.2023 ਦਰਜ ਕੀਤੀ ਗਈ।


ਇਸ ਤੋਂ ਇਲਾਵਾ, ਬੈਸਟੇਕ ਮਾਲ, ਸੈਕਟਰ 66 ਮੋਹਾਲੀ ਵਿੱਚ 'ਬੁਰਜ' (ਡਬਲਯੂ ਵ੍ਹਾਈਟ ਹਾਸਪਿਟੈਲਿਟੀ), 'ਸਕੱਲ' (ਫ੍ਰੈਂਡਜ਼ ਹਾਸਪਿਟੈਲਿਟੀ) ਅਤੇ 'ਮਾਸਕ ਲੌਂਜ ਐਂਡ ਬਾਰ' ਨਾਮੀ ਤਿੰਨ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹੇ ਪਾਏ ਗਏ। ਨਤੀਜੇ ਵਜੋਂ ਇਨ੍ਹਾਂ ਬਾਰਾਂ ਵਿਰੁੱਧ ਪੰਜਾਬ ਆਬਕਾਰੀ ਐਕਟ 1914 ਅਤੇ ਪੰਜਾਬ ਲਿਕਰ ਲਾਇ.ਸੈਂਸ ਰੂਲਜ਼ 1956 ਦੀਆਂ ਸਬੰਧਤ ਧਾ.ਰਾਵਾਂ ਤਹਿਤ ਕਾਰ.ਵਾਈ ਕੀਤੀ ਗਈ।


ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ‘ਪੈਡਲਰਜ਼ ਬਾਰ’ ਨਾਮੀ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹਾ ਸੀ ਅਤੇ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵੀ ਸ਼.ਰਾ.ਬ ਪਰੋਸ ਰਿਹਾ ਸੀ। ਬਾਰ ਦੀ ਤ.ਲਾ.ਸ਼ੀ ਦੌਰਾਨ 17 ਬੋ.ਤ.ਲਾਂ ਬਿਨਾਂ ਡਿਊਟੀ ਵਾਲੀ ਸ਼.ਰਾ.ਬ ਅਤੇ ਮਿਆਦ ਪੁੱਗ ਚੁੱਕੀ ਬੀ.ਅਰ ਦੀਆਂ 05 ਬੋਤ.ਲਾਂ ਵੀ ਬਰਾ.ਮਦ ਹੋਈਆਂ ਜਿਨ੍ਹਾਂ ਨੂੰ ਮੌਕੇ 'ਤੇ ਜ਼.ਬ.ਤ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ, ਜਲੰਧਰ ਵਿੱਚ ‘ਪੈਡਲਰਜ਼’ ਨਾਮੀ ਬਾਰ ਨਿਰਧਾਰਤ ਸਮਾਂ-ਸੀਮਾਂ ਤੋਂ ਬਾਅਦ ਵੀ ਖੁੱਲ੍ਹਾ ਸੀ। ਬਾਰ ਦੀ ਤਲਾਸ਼ੀ ਦੌਰਾਨ ਮਿਆਦ ਪੁੱਗ ਚੁੱਕੀ ਬੀ.ਅਰ ਦੀਆਂ 03 ਬੋਤ.ਲਾਂ ਵੀ ਬਰਾ.ਮਦ ਹੋਈਆਂ ਜਿਨ੍ਹਾਂ ਨੂੰ ਮੌਕੇ 'ਤੇ ਜ਼.ਬਤ ਕਰ ਲਿਆ ਗਿਆ। ਇਹਨਾਂ ਉਲੰਘ.ਣਾਵਾਂ ਨੂੰ ਵੇਖਦਿਆਂ ਬਾਰ ਦੇ ਖਿਲਾਫ ਕਾ.ਨੂੰਨ ਦੀਆਂ ਸੰਬੰਧਿਤ ਧਾ.ਰਾਵਾਂ ਤਹਿਤ ਸ.ਖ਼ਤ ਕਾਰਵਾਈ ਆਰੰਭੀ ਗਈ।


ਆਬਕਾਰੀ ਤੇ ਕਰ ਮੰਤਰੀ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਅਤੇ ਏ.ਆਈ.ਜੀ (ਆਬਕਾਰੀ) ਗੁਰਜੋਤ ਸਿੰਘ ਕਲੇਰ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿਜੀ ਤੌਰ ‘ਤੇ ਆਬਕਾਰੀ ਟੀਮਾਂ ਦੀ ਅਗਵਾਈ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਆਪ੍ਰੇਸ਼ਨ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਹਰੇਕ ਟੀਮ ਵਿੱਚ ਘੱਟੋ-ਘੱਟ ਇੱਕ ਮਹਿਲਾ ਅਧਿਕਾਰੀ ਅਤੇ ਇੱਕ ਸਿਹਤ ਵਿਭਾਗ ਦਾ ਅਧਿਕਾਰੀ ਸ਼ਾਮਲ ਸੀ।


ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਪ੍ਰੇਸ਼ਨ 'ਨਾਈਟ ਸਵੀਪ' ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਆਬਕਾਰੀ ਵਿਭਾਗ ਦੇ ਇਸ ਆਪ੍ਰੇਸ਼ਨ ਦਾ ਉਦੇਸ਼ ਹੁੱ.ਕਾ ਪੀਣ ਕਰਕੇ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿਚ ਰੱਖਦਿਆਂ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਹੁੱ.ਕਾ ਪੀਣ 'ਤੇ ਰੋਕ ਲਗਾਉਣਾ ਹੈ ਕਿਉਂਕਿ ਇਨਾਂ ਹੁੱ.ਕਿਆਂ ਵਿੱਚ ਨਿਕੋਟੀਨ (ਕੈਂ.ਸ.ਰ ਪੈਦਾ ਕਰਨ ਵਾਲੇ) ਵਰਗੇ ਹਾ.ਨੀ.ਕਾਰਕ ਪਦਾਰਥ ਪਾਏ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਹੁੱ.ਕੇ ਵਿਚ ਤੰ.ਬਾਕੂ ਨੂੰ ਸਾ.ੜਨ ਲਈ ਵਰਤੇ ਜਾਣ ਵਾਲੇ ਚਾਰਕੋਲ ਤੋਂ ਅਜਿਹਾ ਧੂੰ.ਆਂ ਪੈਦਾ ਹੁੰਦਾ ਹੈ ਜਿਸ ਵਿਚ ਨਾ ਸਿਰਫ ਕਾਰਬਨ ਮੋਨੋਆਕਸਾਈਡ ਹੁੰਦੀ ਹੈ, ਬਲਕਿ ਹੋਰ ਕੈਂ.ਸਰ ਪੈਦਾ ਕਰਨ ਵਾਲੇ ਰਸਾਇਣ ਅਤੇ ਧਾਤਾਂ ਵੀ ਸ਼ਾਮਲ ਹੁੰਦੀਆਂ ਹਨ, ਕਿਉਂਕਿ ਧੂੰ.ਏਂ ਨੂੰ ਫਿਲਟਰ ਕਰਨ ਲਈ ਵਰਤਿਆ ਜਾਣ ਵਾਲਾ ਪਾਣੀ ਅਸਲ ਵਿਚ ਇਨ੍ਹਾਂ ਖ਼.ਤ.ਰ.ਨਾਕ ਰਸਾਇਣਾਂ ਨੂੰ ਰੋਕਣ ਦੇ ਯੋਗ ਨਹੀਂ ਹੁੰਦਾ। ਇਸ ਤੋਂ ਇਲਾਵਾ ਇੱਕੋ ਹੁੱਕੇ ਨੂੰ ਇੱਕੋ ਸਮੇਂ ਵੱਧ ਵਿੱਕਤੀਆਂ ਵੱਲੋਂ ਮਿਲ ਕੇ ਪੀਣ ਨਾਲ ਛੂਤ ਦੀਆਂ ਵੱਖ-ਵੱਖ ਬਿ.ਮਾ.ਰੀਆਂ ਫੈਲਣ ਦਾ ਖ਼.ਤਰਾ ਵੀ ਵਧਦਾ ਹੈ।


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੀ ਨੌਜਵਾਨ ਪੀੜ੍ਹੀ ਦੇ ਸੁਨਿਹਰੀ ਭਵਿੱਖ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰ ਤਰ੍ਹਾਂ ਦੀਆਂ ਗੈ.ਰ-ਕਾ.ਨੂੰ.ਨੀ ਗਤੀਵਿਧੀਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਆਬਕਾਰੀ ਵਿਭਾਗ ਦੀ ਹੁੱਕਾ ਬਾਰਾਂ ਅਤੇ ਇਸ ਤਰ੍ਹਾਂ ਦੀਆਂ ਹੋਰ ਗੈ.ਰ-ਕਾ.ਨੂੰ.ਨੀ ਗਤੀਵਿਧੀਆਂ ਵਿ.ਰੁੱਧ ਮੁਹਿੰਮ ਨੂੰ ਭਵਿੱਖ ਵਿੱਚ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਅਜਿਹੀਆਂ ਗੈ.ਰ-ਕਾ.ਨੂੰ.ਨੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉ.ਲੰ.ਘ.ਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ.ਸ਼ਿਆ ਨਹੀਂ ਜਾਵੇਗਾ।

Story You May Like