The Summer News
×
Tuesday, 21 May 2024

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ 'ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ: ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 6 ਨਵੰਬਰ: ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਉਤੇ ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਹੁਣ ਤੱਕ ਜ਼ਿਲ੍ਹੇ ਦੇ 1194 ਕਿਸਾਨਾਂ ਵੱਲੋਂ ਮਸ਼ੀਨਰੀ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਵਿਭਾਗ ਵੱਲੋਂ 936 ਹੋਰ ਲਾਭਪਾਤਰੀਆਂ ਨੂੰ ਵੀ ਪ੍ਰਵਾਨਗੀਆਂ ਜਾਰੀ ਕੀਤੀ ਜਾ ਚੁੱਕੀਆਂ ਹਨ।



ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲਾਂ ਵੀ 4398 ਮਸ਼ੀਨਾਂ ਮੌਜੂਦ ਸਨ ਤੇ ਇਸ ਸਾਲ ਹੁਣ ਤੱਕ 1194 ਮਸ਼ੀਨਾਂ ਦੀ ਹੋਰ ਖਰੀਦ ਹੋ ਚੁੱਕੀ ਹੈ। ਉਨ੍ਹਾਂ ਪ੍ਰਵਾਨਗੀ ਪ੍ਰਾਪਤ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਮਸ਼ੀਨਰੀ ਜਲਦੀ ਤੋਂ ਜਲਦੀ ਖਰੀਦ ਕਿ ਪੋਰਟਲ ਉਪਰ ਜ਼ਰੂਰ ਅੱਪਲੋਡ ਕਰਨ।



ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਰਕਾਰ ਵੱਲੋਂ ਮਸ਼ੀਨਾਂ ਖਰੀਦਣ ਲਈ ਮਿਆਦ ਦਾ ਵਾਧਾ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਓ।

Story You May Like