The Summer News
×
Friday, 03 May 2024

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਗ੍ਰਿਫ਼ਤਾਰ

ਤਾਮਿਲਨਾਡੂ: ਤਾਮਿਲਨਾਡੂ 'ਚ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਕਿਸਾਨ ਇੱਥੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਸਨ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਰੋਕਿਆ ਸੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ। ਇੱਥੇ ਐਤਵਾਰ ਨੂੰ ਪੁਲਿਸ ਨੇ ਕੋਇੰਬਟੂਰ ਜ਼ਿਲ੍ਹੇ 'ਚ ਚਾਰੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ।


ਦੱਸ ਦਈਏ ਕਿ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਨਵਦੀਪ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ। ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ’ਤੇ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਰੋਕਿਆ ਤੇ ਸਰਵਨ ਪੰਧੇਰ ਸਮੇਤ 4 ਕਿਸਾਨ ਆਗੂAW ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Story You May Like