The Summer News
×
Friday, 10 May 2024

ਕਿਸਾਨ ਰਛਪਾਲ ਸਿੰਘ ਵਾਤਾਵਰਨ ਦੀ ਸੰਭਾਲ ਵਿਚ ਪਾ ਰਿਹਾ ਹੈ ਯੋਗਦਾਨ

ਮਲੋਟ / ਸ੍ਰੀ ਮੁਕਤਸਰ ਸਾਹਿਬ 5 ਨਵੰਬਰ: ਮਲੋਟ ਬਲਾਕ ਦੇ ਕਿਸਾਨ ਰਛਪਾਲ ਸਿੰਘ ਪਿੰਡ ਘੁਮਿਆਰ ਖੇੜਾ ਬੀਤੇ ਪੰਜ ਸਾਲਾਂ  ਤੋਂ ਪਰਾਲੀ ਦੀਆ ਗੱਠਾ ਬਣਾ ਕੇ ਪਰਾਲੀ ਦਾ ਪ੍ਰਬੰਧਨ ਕਰਦਾ ਆ ਰਿਹਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੁਪਰ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕਰਕੇ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ।


ਰਛਪਾਲ ਸਿੰਘ ਅਨੁਸਾਰ ਉਸ ਨੇ ਇਸ ਵਾਰ  70 ਏਕੜ  ਵਿੱਚ ਝੋਨਾ ਅਤੇ ਬਾਸਮਤੀ ਦੀ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀ ਕਾਸ਼ਤ ਕੀਤੀ ਹੈ।


ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਉਹ ਫਸਲਾਂ ਦੀ ਕਾਸਤ ਕਰ ਰਿਹਾ ਹੈ ਅਤੇ ਉਸ ਨੇ ਇਸ ਵਾਰ  20 ਏਕੜ ਵਿੱਚ ਪਰਾਲੀ ਤੋਂ ਗੰਢਾਂ ਤਿਆਰ ਕਰਨ ਤੋਂ ਇਲਾਵਾ ਬਾਕੀ ਰਕਬੇ ਵਿੱਚ ਉਹ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਇਸ ਤਰ੍ਹਾਂ ਕਰ ਨਾਲ ਜਮੀਨ ਦੀ ਉਪਜਾਓ ਸ਼ਕਤੀ ਬਣੀ ਰਹਿੰਦੀ ਹੈ ਅਤੇ ਰਸਾਇਣ ਖਾਦਾਂ ਦੀ ਵਰਤੋਂ ਵੀ ਘੱਟ ਹੁੰਦੀ ਹੈ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਛੋਟੇ ਕਿਸਾਨਾਂ ਦੀ ਵੀ ਮੱਦਦ ਕਰ ਰਿਹਾ ਹੈ।  


ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਗੁਰਅਮ੍ਰਿਤਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਸਰਕਲ ਬਲਾਕ ਮਲੋਟ, ਜੋਬਨਦੀਪ ਸਿੰਘ ਏ.ਡੀ.ਓ, ਨਰਿੰਦਰ ਸਿੰਘ ਏ.ਡੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਕਿਸਾਨ ਰਛਪਾਲ  ਸਿੰਘ ਦੀ ਤਰ੍ਹਾਂ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਅਤੇ ਇਸਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਤਾਂ ਜੋ ਜਮੀਨ ਦੀ ਉਪਜਾਉ ਸ਼ਕਤੀ ਹਮੇਸ਼ਾ ਬਰਕਰਾਰ ਰਹਿ ਸਕੇ। 

Story You May Like