ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ
ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਬੰਧਨ ਤਰੀਕਿਆਂ ਉੱਤੇ ਕਿਸਾਨ-ਸਾਇੰਸਦਾਨ ਮਿਲਣੀ
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਚੱਕ ਗਿਲਜੇਵਾਲਾ ਵਿਖੇ “ ਝੋਨੇ ਦੀ ਸਿੱਧੀ ਬਿਜਾਈ ” ਦੇ ਪ੍ਰਬੰਧਕੀ ਤਰੀਕਿਆਂ ‘ਤੇ ਇੱਕ ਕਿਸਾਨ-ਸਾਇੰਸਦਾਨ ਮਿਲਣੀ ਕਰਵਾਈ ਗਈ। ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ, ਡਾ. ਮੱਖਣ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਪਣਾਉਣ ਦੀ ਪ੍ਰੇਰਣਾ ਦਿੰਦਿਆਂ ਪਾਣੀ ਅਤੇ ਹੋਰ ਕੀਮਤੀ ਸਰੋਤਾਂ ਦੀ ਬਚਤ ਕਰਨ ਲਈ ਉਤਸ਼ਾਹਿਤ ਕੀਤਾ।
ਡਾ. ਭੁੱਲਰ ਨੇ ਕਿਸਾਨਾਂ ਨਾਲ ਯੂਨੀਵਰਸਿਟੀ ਵਿਖੇ ਚੱਲ ਰਹੇ ਕਿਸਾਨ-ਪੱਖੀ ਖੋਜ਼ ਕਾਰਜਾਂ ਬਾਰੇ ਗੱਲਬਾਤ ਕਰਦਿਆਂ ਕਿਸਾਨੀ ਆਮਦਨ ਵਧਾਉਣ ਅਤੇ ਲਾਗਤਾਂ ਘਟਾਉਣ ਸੰਬੰਧੀ ਨੁਕਤੇ ਸਾਂਝੇ ਕੀਤੇ। ਕਿਸਾਨਾਂ ਨੇ ਇਸ ਮਿਲਣੀ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਬਾਰੇ ਆਪਣੇ ਤਜਰਬੇ ਖੁੱਲ ਕੇ ਸਾਂਝੇ ਕੀਤੇ ਤੇ ਮੌਕੇ ‘ਤੇ ਮੌਜੂਦ ਵਿਗਿਆਨੀਆਂ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਵੀ ਦਿੱਤੇ ਗਏ। ਸਮਾਗਮ ਦੇ ਅੰਤ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਮੁਕਤਸਰ ਦੇ ਅਸੋਸੀਏਟ ਡਾਇਰੈਕਟਰ ਡਾ. ਕਰਮਜੀਤ ਸ਼ਰਮਾ ਨੇ ਕਿਸਾਨ-ਸਾਇੰਸਦਾਨ ਮਿਲਣੀ ਵਿੱਚ ਪੁੱਜੇ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਉਹਨਾਂ ਨੂੰ ਖੇਤੀ ਸਹਾਇਕ ਕਿੱਤੇ ਅਪਨਾਉਣ ਅਤੇ ਖੇਤੀ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਇਸ ਤੋਂ ਇਲਾਵਾ, ਡਾ. ਭੁੱਲਰ ਨੇ ਜ਼ਿਲ੍ਹੇ ਦੇ ਚਾਰੋਂ ਬਲਾਕਾਂ ਵਿੱਚ ਝੋਨੇ, ਨਰਮੇ ਅਤੇ ਕਪਾਹ ਵਾਲੇ ਖੇਤਾਂ ਦਾ ਦੌਰਾ ਵੀ ਕੀਤਾ । ਦੌਰੇ ਦੌਰਾਨ ਉਹਨਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫਸਲਾਂ ਦੀ ਅਸਲੀ ਹਾਲਤ ਬਾਰੇ ਜਾਣਕਾਰੀ ਲਈ। ਇਸ ਦੌਰੇ ਦੌਰਾਨ ਕੇ.ਵੀ.ਕੇ. ਮੁਕਤਸਰ ਦੇ ਵਿਗਿਆਨੀ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ ਅਤੇ ਡਾ. ਮੱਖਣ ਸਿੰਘ ਭੁੱਲਰ ਨੇ ਜਿਲ੍ਹੇ ਦੀ ਮੌਜੂਦਾ ਫ਼ਸਲੀ ਹਾਲਾਤਾਂ ‘ਤੇ ਸੰਤੁਸ਼ਟੀ ਪ੍ਰਗਟਾਈ।



















