The Summer News
×
Monday, 13 May 2024

ਨਰਮੇ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਚੱਕ ਬਧਾਈ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਸ੍ਰੀ ਮੁਕਤਸਰ ਸਾਹਿਬ, 5 ਜੁਲਾਈ : ਖੇਤੀਬਾੜੀ ਵਿਭਾਗ ਵਲੋਂ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਸੰਦੀਪ ਕੁਮਾਰ ਭਠੇਜਾ,ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ  ਨਰਮੇ ਦੀ ਫ਼ਸਲ ਵਿੱਚ ਖੁਰਾਕੀ ਪ੍ਰਬੰਧਨ ਅਤੇ ਗੁਲਾਬੀ ਸੁੰਡੀ ਦੀ ਸਰਵਪੱਖੀ ਰੋਕਥਾਮ ਲਈ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਬਧਾਈ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।


ਡਾ. ਹਰਮਨਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ) ਨੇ ਦੱਸਿਆ ਕਿ ਗੁਲਾਬੀ ਸੂੰਡੀ ਦੇ ਸੰਭਾਵੀ ਹਮਲੇ ਤੋਂ ਬਚਾਅ ਲਈ ਰੋਜਾਨਾ ਲਗਾਤਾਰ ਖੇਤਾ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ।ਖੇਤ ਵਿੱਚੋਂ ਅਲਗ-ਅਲਗ ਜਗ੍ਹਾ ਤੋਂ 100 ਫੁੱਲਾਂ ਦੀ ਜਾਂਚ ਕਰੋ ਜੇਕਰ 5 ਗੁਲਾਬਨੁਮਾ ਫੁੱਲ ਜਾਂ ਗੁਲਾਬੀ ਸੁੰਡੀ ਦੁਆਰਾ ਨੁਕਸਾਨ ਮਿਲਦਾ ਹੈ ਜਾਂ ਖੇਤ ਵਿੱਚੋਂ ਅੱਲਗ-ਅੱਲਗ ਪੌਦਿਆਂ ਵਿੱਚੋ 20 ਹਰੇ ਟੀਂਡਿਆਂ ਵਿੱਚੋਂ 1 ਜਾਂ 1 ਤੋ ਵੱਧ ਸੁੰਡੀਆਂ ਮਿਲਦੀਆਂ ਹਨ ਤਾਂ ਇਸ ਦੀ  ਰੋਕਥਾਮ ਕਰਨ ਲਈ ਨਰਮੇ ਦੀ ਫ਼ਸਲ ਵਿੱਚ 500 ਐੈਮ.ਐਲ ਪੋ੍ਰਫੇੈਨੋਫਾਸ 50 ਈ.ਸੀ (ਕਿਊਰਾਕਰਾਨ)  ਜਾਂ 100 ਗ੍ਰਾਮ ਪ੍ਰੋਕਲੇਮ 5 ਐਸ ਜੀ (ਐਮਾਮੈਕਟਿਨ ਬੈਨਜੋਏਟ) ਜਾਂ 200 ਐਮ.ਐਲ ਇੰਡੋਕਸਾਕਾਰਬ 15 ਐਸ ਸੀ (ਅਵਾਂਟ) ਜਾਂ 250 ਗ੍ਰਾਮ ਥਾਇੳਡੀਕਾਰਬ 75 ਡਬਲਯੂ ਪੀ  (ਲਾਰਵਿਨ) ਪ੍ਰਤੀ ਏਕੜ ਦਾ ਛਿੜਕਾਅ ਕਰੋ।  


 ਲੋੜ ਪੈਣ ਤੇ ਦੂਸਰਾ ਛਿੜਕਾਅ 7 ਦਿਨਾਂ ਬਾਅਦ ਦੁਬਾਰਾ ਫਿਰ  ਕਰੋ।ਕੈਂਪ ਦੌਰਾਨ ਡਾ. ਸ਼ਵਿੰਦਰ ਸਿੰੰਘ, ਏ.ਡੀ.ਓ (ਜ.ਕ) ਬਲਾਕ ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦ ਪ੍ਰਬੰਧਨ ਬਾਰੇ ਜਾਣਕਾਰੀ ਦਿੰਦੇੇ ਹੋਏ ਦੱਸਿਆ ਕਿ ਨਰਮੇ ਦੀ ਫ਼ਸਲ ਵਿੱਚ 45 ਕਿੱਲੋ ਪ੍ਰਤੀ ਏਕੜ ਯੁੂਰੀਆ ਬੁੂਟੇ ਵਿਰਲੇ ਕਰਨ ਸਮੇਂ ਅਤੇ ਬਾਕੀ 45 ਕਿਲੋਂ ਫੁੱਲ ਨਿਕਲਣ ਸਮੇਂ ਪਾ ਦੇਣੀ ਚਾਹੀਦੀ ਹੈ।ਉਹਨਾਂ ਵੱਲੋਂ ਦੱਸਿਆਂ ਗਿਆ ਕਿ ਨਰਮੇ ਦੀ ਫ਼ਸਲ ਵਿੱਚ ਵਧੇਰੇ ਝਾੜ ਲੈਣ ਲਈ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟੇ੍ਰਟ (13:0:45) ਦਾ ਫੁੱਲਾਂ ਦੇ ਸੁਰੂ ਹੋਣ ਤੋਂ ਲੈ ਕੇ ਇਕ ਹਫ਼ਤੇ ਦੇ ਵਕਫੇ ਤੇ 4 ਵਾਰ ਛਿੜਕਾਅ ਕਰਨਾ ਚਾਹੀਦਾ ਹੈੇ।ਨਰਮੇ ਵਿੱਚ ਪੱਤਿਆ ਦੀ ਲਾਲੀ ਦੀ ਰੋਕਥਾਮ ਲਈ 1 ਪ੍ਰਤੀਸ਼ਤ ਮੈੈਗਨੀਸ਼ੀਅਮ ਸਲਫੇਟ (1 ਕਿਲੋ ਪ੍ਰਤੀ 100 ਲੀਟਰ ਪਾਣੀ) ਦੇ ਦੋ ਸਪਰੇਅ ਫੁੱਲਡੋਡੀ ਪੈਣ ਅਤੇ ਟੀਂਡੇ ਬਣਨ ਵੇਲੇ ਕਰਨ ਲਈ ਕਿਹਾ ਗਿਆ, ਇਸ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ।


  ਡਾ. ਹਰਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ  ਝੋਨਾ/ਬਾਸਮਤੀ ਦੀ ਕਾਸ਼ਤ ਅਤੇ ਬਾਸਮਤੀ ਉੱਪਰ ਬੈਨ ਕੀਤੇ ਗਏ ਕੀਟਨਾਸ਼ਕਾਂ (ਦਵਾਈਆਂ) ਦੀ ਵਰਤੋ ਨਾ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀਮਤੀ. ਮਨਮੀਤ ਕੌਰ, ਏ.ਡੀ.ਓ. (ਮਾਰਕੀਟਿੰਗ) ਵੱਲੋਂ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਸਬੰਧੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਸਾਰੇ ਕਿਸਾਨਾਂ ਵੱਲੋਂ ਈ-ਕੇ ਵਾਈ ਸੀ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਜਿਹਨਾ ਕਿਸਾਨਾਂ ਦੀ ਪੀ.ਐਮ ਕਿਸਾਨ ਪੋਰਟਲ ਤੇ ਲੈਂਡ ਸੀਡਿੰਗ ਨੋ ਦੀ ਆਪਸ਼ਨ ਆ ਰਹੀ ਹੈ, ਉਹ ਆਪਣੀ ਜਮ੍ਹਾਬੰਦੀ ਅਤੇ ਅਧਾਰ ਕਾਰਡ ਦੀ ਕਾਪੀ ਬਲਾਕ ਖੇਤੀਬਾੜੀ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ।ਇਸ ਕੈਂਪ ਦਾ ਪ੍ਰਬੰਧ ਸ੍ਰੀ ਸਵਰਨਜੀਤ ਸਿੰਘ, ਏ.ਟੀ.ਐਮ (ਆਤਮਾ) ਵੱਲੋਂ ਕੀਤਾ ਗਿਆ।ਇਸ ਮੌਕੇ ਕਿਸਾਨ ਮਿੱਤਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।


 

 

Story You May Like