The Summer News
×
Saturday, 18 May 2024

ਕਿਸਾਨਾਂ ਨੇ ਹੜਤਾਲ ਤੋਂ ਬਾਅਦ ਫਿਰ ਰੋਕਿਆਂ ਟ੍ਰੇਨਾਂ, ਜਾਣੋ ਕਾਰਨ

ਚੰਡੀਗੜ੍ਹ : ਪੰਜਾਬ ਵਿੱਚ ਕਿਸਾਨਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਅੱਜ ਸਾਬਕਾ ਸੈਨਿਕਾਂ ਵੱਲੋਂ ਰੇਲ ਗੱਡੀਆਂ ਦੀ ਰਫ਼ਤਾਰ ਰੋਕ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਸਾਬਕਾ ਸੈਨਿਕਾਂ ਨੇ ਅੰਬਾਲਾ ਨੇੜੇ ਸ਼ੰਭੂ ਰੇਲਵੇ ਸਟੇਸ਼ਨ ਨੇੜੇ ਰੇਲਵੇ ਟਰੈਕ ’ਤੇ ਧਰਨਾ ਦਿੱਤਾ ਹੈ। ਸਾਬਕਾ ਸੈਨਿਕ ਵਨ ਰੈਂਕ ਵਨ ਪੈਨਸ਼ਨ ਦੀ ਮੰਗ ਨੂੰ ਲੈ ਕੇ ਪਟੜੀਆਂ 'ਤੇ ਬੈਠੇ ਹਨ, ਜਿਸ ਕਾਰਨ ਦਿੱਲੀ-ਜੰਮੂ ਰੇਲ ਮਾਰਗ ਪ੍ਰਭਾਵਿਤ ਹੋਇਆ ਹੈ, ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ ਅਤੇ ਕੁਝ ਨੂੰ ਰੱਦ ਕਰ ਦਿੱਤਾ ਗਿਆ ਹੈ।


ਦੱਸ ਦੇਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ 4 ਦਿਨਾਂ ਤੋਂ ਹੜਤਾਲ 'ਤੇ ਹਨ। ਨੈਸ਼ਨਲ ਹਾਈਵੇ ਸਮੇਤ ਰੇਲਵੇ ਟ੍ਰੈਕ ਜਾਮ ਹੋ ਗਏ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਇਹ ਧਰਨਾ ਚੁੱਕਿਆ ਗਿਆ।

Story You May Like