The Summer News
×
Monday, 13 May 2024

ਖੇਤੀ-ਮਸ਼ੀਨਰੀ ’ਤੇ ਸਬਸਿਡੀ ਲੈਣ ਲਈ ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ-ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਬਟਾਲਾ, 28 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਵਾਸਤੇ ਸਫਲ ਯਤਨ ਕੀਤੇ ਜਾ ਰਹੇ ਹਨ। ਇਸ ਬਾਬਤ ਗੱਲ ਕਰਦਿਆਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਖੇਤੀਬਾੜੀ ਵਿਭਾਗ,  ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਅਤਿ-ਆਧੁਨਿਕ ਖੇਤੀ-ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ ’ਤੇ ਕੰਮ ਕਰ ਰਿਹਾ ਹੈ।


ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ।


ਉਨਾਂ ਦੱਸਿਆ ਕਿ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ agrimachinerypb.com ਉਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਉਤੇ ਦਿੱਤੀ ਜਾ ਰਹੀ ਹੈ।


ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫਰੀ ਨੰਬਰ 1800-180-1551 ਉਤੇ ਸੰਪਰਕ ਕਰ ਸਕਦੇ ਹਨ ਜਾਂ ਜ਼ਿਲੇ ਦੇ ਖੇਤੀਬਾੜੀ ਦਫ਼ਤਰਾਂ ਵਿੱਚ ਜਾ ਕੇ ਇਸ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਣਗੇ ਅਤੇ ਮਸ਼ੀਨ ਆਧਾਰਤ ਖੇਤੀ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ.ਐੱਸ.ਐੱਮ.ਈਜ਼ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਕਾਫ਼ੀ ਮਦਦ ਮਿਲੇਗੀ।

Story You May Like