The Summer News
×
Sunday, 15 December 2024

ਡੱਲੇਵਾਲ ਨੂੰ ਮਿਲਣ ’ਤੇ ਅੜੇ ਕਿਸਾਨ, ਦੋ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

28 ਨਵੰਬਰ-ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਮੰਗਲਵਾਰ ਮਰਨ ਵਰਤ ਸ਼ੁਰੂ ਕੀਤਾ ਜਾਣਾ ਸੀ ਪਰ ਉਸ ਤੋ ਪਹਿਲਾਂ ਹੀ ਕਥਿਤ ਤੌਰ ’ਤੇ ਉਨ੍ਹਾਂ ਨੂੰ ਖਨੌਰੀ ਸਰਹੱਦ ਤੋਂ ਪੁਲੀਸ ਨੇ ਚੁੱਕ ਲਿਆ। ਇਸ ਉਪਰੰਤ ਡੱਲੇਵਾਲ ਨੂੰ ਸਿਹਤ ਦੀ ਜਾਂਚ ਲਈ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਲਿਆਂਦਾ ਗਿਆ।ਦੱਸਿਆ ਜਾ ਰਿਹਾ ਹੈ ਕਿ ਮਰਨ ਵਰਤ ਰੱਖਣ ਦੇ ਇਰਾਦੇ ਵਜੋਂ ਉਨ੍ਹਾਂ ਵਲੋਂ ਕੁੱਝ ਵੀ ਨਾ ਖਾਣ-ਪੀਣ ਤੇ ਸ਼ੂਗਰ ਦਾ ਪੱਧਰ ਵੱਧ ਗਿਆ ਹੈ| ਇਸ ਦੌਰਾਨ ਸਿਰਫ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੈ ਮਿਲਣ ਦਿੱਤਾ ਜਾ ਰਿਹਾ ਹੈ| ਹਸਪਤਾਲ ਪੁੱਜਣ ਦੌਰਾਨ ਡੀਐੱਮਸੀ ਦੇ ਬਾਹਰ ਭਾਰੀ ਸੁਰੱਖਿਆ ਤਾਇਨਾਤੀ ਦੇ ਚਲਦਿਆਂ ਉਨ੍ਹਾਂ ਨੂੰ ਕਿਸਾਨ ਆਗੂ ਨੂੰ ਮਿਲਣ ਨਹੀਂ ਦਿੱਤਾ ਗਿਆ। ਕਿਸਾਨਾਂ ਵੱਲੋਂ ਇਸ ਗੱਲ ਦਾ ਵਿਰੋਧ ਕੀਤਾ ਗਿਆ ਹੈ ਤੇ ਉਹ ਓਪੀਡੀ ਦੇ ਬਾਹਰ ਧਰਨਾ ਲਗਾ ਕੇ ਬੈਠ ਹੋਏ ਹਨ।ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਸਥਿਤੀ ਨੂੰ ਕਾਬੂ ਹੇਠ ਰੱਖਣ ਅਤੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦੇ ਮੱਦੇਨਜ਼ਰ ਦੋ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ, ਪਰ ਕਿਸਾਨ ਡੱਲੇਵਾਲ ਨੂੰ ਮਿਲਣ ’ਤੇ ਅੜੇ ਹੋਏ ਸਨ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ।

Story You May Like