The Summer News
×
Monday, 20 May 2024

ਧਾਰਮਿਕ ਗ੍ਰੰਥਾਂ ਤੋਂ ਪੌਣ-ਪਾਣੀ ਤੇ ਧਰਤੀ ਨੂੰ ਸੰਭਾਲਣ ਦੀ ਸਿੱਖਿਆ ਲੈਕੇ ਨਾੜ ਨਾ ਫੂਕਣ ਕਿਸਾਨ-ਸਾਕਸ਼ੀ ਸਾਹਨੀ

ਪਟਿਆਲਾ, 10 ਅਕਤੂਬਰ: ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਡੇ ਧਾਰਮਿਕ ਗ੍ਰੰਥਾਂ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਲਈ ਦਿੱਤੀ ਗਈ ਸਿੱਖਿਆ ਦੇ ਮੱਦੇਨਜ਼ਰ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਪਟਿਆਲਾ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਤੇ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਤੱਕ ਪਹੁੰਚ ਕਰਨ ਲਈ ਪਿੰਡਾਂ ਤੇ ਖੇਤਾਂ ਦਾ ਦੌਰਾ ਕਰਨ।

 

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮਿਲ ਸਕੇ ਤਾਂ ਕਿ ਉਹ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲ ਸਕਣ। ਉਨ੍ਹਾਂ ਨੇ ਏ.ਡੀ.ਸੀਜ ਜਗਜੀਤ ਸਿੰਘ ਤੇ ਅਨੁਪ੍ਰਿਤਾ ਜੌਹਲ, ਸਮੂਹ ਐਸ.ਡੀ.ਐਮਜ, ਖੇਤੀਬਾੜੀ, ਸਹਿਕਾਰਤਾ, ਖੁਰਾਕ ਤੇ ਸਿਵਲ ਸਪਲਾਈਜ਼, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।

 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਇਆ ਕਿਸਾਨ ਮਿੱਤਰ ਵਟਸਐਪ ਚੈਟਬੋਟ 7380016070ਕਿਸਾਨਾਂ ਨੂੰ ਮਸ਼ੀਨਰੀ ਦੀ ਜਾਣਕਾਰੀ ਦੇਣ ਲਈ ਬਹੁਤ ਸਹਾਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਅਜੇ ਕਣਕ ਦੀ ਬਿਜਾਈ ਲਈ ਢੁਕਵਾਂ ਸਮਾਂ ਨਹੀਂ ਆਇਆ ਇਸ ਲਈ ਉਹ ਇਨਸੀਟੂ ਗਤੀਵਿਧੀਆਂ ਨਾਲ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਸਮੇਤ ਐਕਸ ਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ।

Story You May Like