ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ
ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਸਥਿਤੀ ਵਿੱਚ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿ਼ਲ੍ਹਾ ਪੱਧਰ ਤੇ 1, ਬਲਾਕ ਪੱਧਰ ਤੇ 4 ਅਤੇ ਸਰਕਲ ਪੱਧਰ ਤੇ 22, ਕੁੱਲ 27 ਟੀਮਾਂ ਦਾ ਗਠਨ ਕੀਤਾ ਗਿਆ ਹੈ, ਇਨ੍ਹਾਂ ਟੀਮਾਂ ਵੱਲੋਂ ਰੋਜ਼ਾਨਾ ਕਣਕ ਦੀ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਜਾਗਰੂਕ ਕਰਨ ਲਈ ਵਿਭਾਗ ਦੇ ਖੇਤੀ ਮਾਹਿਰਾਂ ਵੱਲੋਂ ਕਣਕ ਦੀ ਫ਼ਸਲ ਦਾ ਸਰਵੇਖ਼ਣ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਸਬੰਧੀ ਘਬਰਾਉਣ ਦੀ ਬਜਾਏ ਆਪਣੀ ਫ਼ਸਲ ਦਾ ਲਗਾਤਾਰ ਨਿਰੀਖ਼ਣ ਕੀਤਾ ਜਾਵੇ, ਜੇਕਰ ਕਣਕ ਦੀ ਫ਼ਸਲ ਵਿੱਚ ਸੁੰਡੀ ਦਾ ਹਮਲਾ ਦੇਖਣ ਨੂੰ ਮਿਲਦਾ ਹੈ ਤਾਂ ਤੁਰੰਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਇਸ ਦੀ ਰੋਕਥਾਮ ਲਈ ਪੀ.ਏ.ਯੂ. ਵੱਲੋਂ ਸਿ਼ਫਾਰਸ਼ਸੁ਼ਦਾ ਕੀਟਨਾਸ਼ਕਾਂ ਦੀ ਸਪਰੇਅ ਕਰਕੇ ਇਸ ਉਤੇ ਕਾਬੂ ਪਾਇਆ ਜਾ ਸਕੇ।