The Summer News
×
Monday, 13 May 2024

ਦਿੱਲੀ ਵਿੱਚ CBI ਬਿਲਡਿੰਗ ਦੀ ਬੇਸਮੈਂਟ ‘ਚ ਲੱਗੀ ਭਿਆਨਕ ਅੱਗ, ਅਧਿਕਾਰੀਆਂ ਨੂੰ ਸੁਰੱਖਿਅਤ ਕੱਢਿਆ ਬਾਹਰ

ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਲੋਧੀ ਰੋਡ ਇਲਾਕੇ ‘ਚ ਸੀਜੀਓ ਕੰਪਲੈਕਸ ‘ਚ ਸਥਿਤ ਸੀਬੀਆਈ ਭਵਨ ਦੇ ਬੇਸਮੈਂਟ ‘ਚ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਇਮਾਰਤ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਾਹਰ ਕੱਢਿਆ ਗਿਆ ਹੈ। ਫਿਲਹਾਲ 8 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ਹਨ ਅਤੇ ਅੱਗ’ ਤੇ ਕਾਬੂ ਪਾਉਣ ਵਿੱਚ ਲੱਗੇ ਹੋਏ ਹਨ। ਹਾਲਾਂਕਿ, ਅੱਗ ਕਿਸ ਕਾਰਨ ਲੱਗੀ ਇਸ ਬਾਰੇ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਜਦਕਿ ਦਿੱਲੀ ਪੁਲਿਸ ਅਤੇ ਫਾਇਰ ਵਿਭਾਗ ਦੇ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਸਨ। ਫਾਇਰ ਵਿਭਾਗ ਦੇ ਅਨੁਸਾਰ ਅੱਜ ਦੁਪਹਿਰ 1.40 ਵਜੇ CBI ਭਵਨ ਦੇ ਬੇਸਮੈਂਟ ਵਿੱਚ ਅੱਗ ਲੱਗਣ ਦੀ ਸੂਚਨਾ ਫਾਇਰ ਸਰਵਿਸ ਨੂੰ ਮਿਲੀ ਤੇ ਤੁਰੰਤ 8 ਗੱਡੀਆਂ ਮੌਕੇ ਤੇ ਪਹੁੰਚ ਗਈਆਂ।


 


 


Story You May Like