The Summer News
×
Monday, 22 July 2024

ਪੰਜਾਬ ’ਚ ਅਸਮਾਨ ਤੋਂ ਵਰ੍ਹੇਗੀ ਅੱਗ , ਤਾਪਮਾਨ 44 ਡਿਗਰੀ ਤੋਂ ਰਹੇਗਾ ਪਾਰ

ਪੰਜਾਬ : ਪੰਜਾਬ ’’ਚ ਇਸ ਸਮੇਂ ਬਹੁਤ ਗਰਮੀ ਪੈ ਰਹੀ ਹੈ । ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ’ਚ ਹੀਟ ਵੇਵ ਦਾ ਆਰੇਂਜ ਅਲਟਰ ਅਤੇ 10 ਜ਼ਿਲ੍ਹਿਆਂ ’ਚ ਯੈਲੋ ਅਲਟਰ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।13 ਜ਼ਿਲ੍ਹਿਆਂ ’ਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ।ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਜ਼ਿਆਦਾ ਗਰਮ ਰਿਹਾ।19 ਅਤੇ 21 ਜੂਨ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ।ਇਸ ਕਰਕੇ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਬਿਜਲੀ ਦੀ ਖਪਤ 43 ਫੀਸਦੀ ਵਧੀ ਹੈ ।ਪਿਛਲੇ ਸਾਲ ਜੂਨ ’ਚ ਬਿਜਲੀ ਦੀ ਮੰਗ 11309 ਮੈਗਾਵਾਟ ਸੀ , ਜੋ ਵਧ ਕੇ 15775 ਮੈਗਾਵਾਟ ਹੋ ਗਈ ਹੈ।


ਮੌਸਮ ਵਿਭਾਗ ਦੇ ਮੁਤਾਬਕ 24 ਘੰਟਿਆ ’ਚ ਤਾਪਮਾਨ 0.1 ਡਿਗਰੀ ਦੀ ਗਿਰਾਵਟ ਦਰਜ ਕੀਤਾ ਗਿਆ ਹੈ। ਇਹ ਆਮ ਤਾਪਮਾਨ ਤੋਂ 6.8 ਡਿਗਰੀ ਜ਼ਿਆਦਾ ਹੈ।ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਤੱਕ ਘਰਾਂ ’ਚ ਰਹਿਣ ਦੀ ਸਲਾਹ ਦਿੱਤੀ ਹੈ।ਜਦੋਂ ਕੇ ਅੰਮ੍ਰਿਤਸਰ , ਬਠਿੰਡਾ ਅਤੇ ਪਟਿਆਲਾ ’ਚ ਜ਼ਿਆਦਾ ਗਰਮੀ ਹੋਣ ਦੀ ਰਿਪੋਰਟ ਕੀਤੀ ਗਈ ਹੈ।ਪਠਾਨਕੋਟ , ਹਲਵਾਰਾ ਅਤੇ ਗੁਰਦਾਸਪੁਰ ਅਤੇ ਬਠਿੰਡਾ ਵਿੱਚ ਹੀਟ ਵੇਵ ਦੇ ਹਾਲਾਤ ਦੱਸੇ ਗਏ।

Story You May Like