The Summer News
×
Saturday, 04 May 2024

ਆਸਟ੍ਰੇਲੀਆ ਦੀਆਂ ਪੰਜ ਯੂਨੀਵਰਸਿਟੀਆਂ ਨੇ ਭਾਰਤੀ ਵਿਦਿਆਰਥੀਆਂ ਦੇ ਦਾਖਲੇ 'ਤੇ ਲਗਾਈ ਰੋਕ, ਜਾਣੋਂ ਕੀ ਹੈ ਕਾਰਨ

ਚੰਡੀਗੜ੍ਹ, 20 ਅਪ੍ਰੈਲ: ਭਾਰਤੀ ਵਿਦਿਆਰਥੀ  ਕੈਨੇਡਾ, ਆਸਟ੍ਰੇਲੀਆ, ਇੰਗਲੈਂਡ ਤੋਂ ਇਲਾਵਾ ਬਹੁਤ ਸਾਰੇ ਦੇਸ਼ਾਂ ਵਿੱਚ ਆਪਣੇ ਚੰਗੇ ਭਵਿੱਖ ਲਈ ਪੜ੍ਹਾਈ ਕਰਨ ਲਈ ਜਾਂਦੇ ਹਨ। ਪਰ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਜਾਣ ਵਾਲੇ ਵਿਦਿਆਰਥੀਆਂ ਨੂੰ  ਸਟੱਡੀ ਵੀਜ਼ਾ ਦਿਵਾਉਣ ਵਾਲੇ ਏਜੰਟਾਂ ਵੱਲੋਂ ਆਪਣੇ ਨਿੱਜੀ ਸਵਾਰਥ ਦੇ ਤਹਿਤ ਫਰਜ਼ੀ ਦਸਤਾਵੇਜ਼ ਤਿਆਰ ਦਿੱਤੇ  ਜਾਂਦੇ ਹਨ। ਜਿਸ ਕਾਰਨ ਵਿਦਿਆਰਥੀਆਂ ਨੂੰ ਵਿਦੇਸ਼ ਵਿੱਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹਨਾਂ ਵਲੋਂ ਕੀਤੀਆਂ ਠੱਗੀਆਂ ਦੇ ਕਾਰਨ ਹੀ ਆਸਟ੍ਰੇਲੀਆ ਦੀਆਂ ਪੰਜ ਯੂਨੀਵਰਸਿਟੀਆਂ ਨੇ ਫਰਜ਼ ਦਸਤਾਵੇਜਾਂ ਵਿੱਚ ਹੋਏ ਵਾਧੇ ਕਰਕੇ ਭਾਰਤ ਦੇ ਕੁੱਝ ਸੂਬਿਆਂ ਦੇ ਵਿਦਿਆਰਥੀਆਂ ਦੇ ਦਾਖਲੇ ਤੇ ਰੋਕ ਲਗਾ ਦਿੱਤੀ ਹੈ।


ਜਾਣਕਾਰੀ ਮੁਤਾਬਕ ਆਸਟ੍ਰੇਲੀਆ ਵਿੱਚ ਇਸ ਸਾਲ ਭਾਰਤੀ ਵਿਦਿਆਰਥੀਆਂ ਦੀ ਆਮਦ 2019 ਦੇ ਮੁਕਾਬਲੇ 75000 ਤੋਂ ਵੱਧ ਅੰਕੜੇ ਪਾਰ ਹੋ ਸਕਦੇ ਹਨ। ਸੰਸਦ ਮੈਂਬਰਾਂ ਅਤੇ ਸਿੱਖਿਆ ਖੇਤਰ ਨੇ ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਪ੍ਰਣਾਲੀ ਅਤੇ ਦੇਸ਼ ਦੇ ਮੁਨਾਫ਼ੇ ਵਾਲੇ ਅੰਤਰਰਾਸ਼ਟਰੀ ਸਿੱਖਿਆ ਬਾਜ਼ਾਰ ‘ਤੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਮੌਜੂਦਾ ਵਾਧੇ ਦੇ ਸੰਭਾਵੀ ਲੰਬੇ ਸਮੇਂ ਦੇ ਪ੍ਰਭਾਵਾਂ ਬਾਰੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਪਰ ਨਾਲ ਹੀ ਫਰਜ਼ੀ ਵਿਦਿਆਰਥੀਆਂ ਦੀ ਗਿਣਤੀ ਵੀ ਵਧੀ ਹੈ। ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਸ ਸਥਿਤੀ ਨਾਲ ਨਿਪਟਣ ਲਈ ਕਈ ਯੂਨੀਵਰਸਿਟੀਆਂ ਹੁਣ ਰੋਕ ਲਗਾ ਰਹੀਆਂ ਹਨ। ਵਿਕਟੋਰੀਆ ਯੂਨੀਵਰਸਿਟੀ, ਐਡਿਥ ਕੋਵਾਨ ਯੂਨੀਵਰਸਿਟੀ ਵੋਲੋਂਗੋਂਗ ਯੂਨੀਵਰਸਿਟੀ, ਟਾਰੈਂਸ ਯੂਨੀਵਰਿਟੀ ਤੇ ਸਾਊਥ ਕਰਾਸ ਯੂਨੀਵਰਸਿਟੀ ਨੇ ਭਾਰਤੀ ਵਿਦਿਆਰਥੀਆਂ ਦੀਆਂ ਅਰਜ਼ੀਆਂ ‘ਤੇ ਰੋਕ ਲਗਾਈ ਹੈ।

Story You May Like