The Summer News
×
Monday, 29 April 2024

ਫਲਿਪਕਾਰਟ ਵੱਲੋਂ ਕਿਸਾਨਾਂ ਲਈ 1800 ਕਰੋੜ ਰੁਪਏ ਦੀ ਪੇਸ਼ਕਸ਼

(ਸ਼ਾਕਸ਼ੀ ਸ਼ਰਮਾ)


ਲੁਧਿਆਣਾ : ਈ ਕਾਮਰਸ ਕੰਪਨੀ ਫਲਿਪਕਾਰਟ ਵੱਲੋਂ ਇਕ ਨਵਾਂ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਵਿੱਚ ਉਹਨਾਂ ਨੇ ਕਿਸਾਨਾਂ ਤੋਂ ਦਾਲਾਂ, ਚੌਲ ਅਤੇ ਦਲੀਆ ਖਰੀਦਣ ਵਿੱਚ ਦਿਲਚਸਪੀ ਦਿਖਾਈ ਹੈ। ਇਸ ਖ਼ਰੀਦ ਨੂੰ ਪੂਰਾ ਕਰਨ ਲਈ ਕੰਪਨੀ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰਾਲੇ ਇਨਵੈਸਟ ਇੰਡੀਆ ਨੂੰ 1800 ਕਰੋੜ ਰੁਪਏ ਦੀ ਖਰੀਦ ਪੇਸ਼ਕਸ਼ ਵੀ ਕੀਤੀ ਹੈ। ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲੇ ਦੇ ਕਿਸਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਇਸ ਸੰਬੰਧ ਵਿਚ ਉੱਦਮੀ ਕਿਸਾਨਾਂ ਤੇ ਵਪਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਕਿਸਾਨਾਂ ਤੱਕ ਲਾਭ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।


ਇਨਵੈਸਟ ਇੰਡੀਆ ਦੀ ਕੋਰ ਕਮੇਟੀ ਦੇ ਮੈਂਬਰ ਇਸ਼ਦੀਪ ਸਿੰਘ ਨੇ ਇਸ ਸਕੀਮ ਤਹਿਤ ਕਿਸਾਨਾਂ ਨੂੰ ਹੋਣ ਵਾਲੇ ਲਾਭਾਂ ਬਾਰੇ ਵਿਸਥਾਰ ਨਾਲ ਦੱਸਿਆ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਦੇ ਸੈਂਪਲ ਜਲਦ ਤੋਂ ਜਲਦ ਮੁੱਖ ਖੇਤੀਬਾੜੀ ਦਫਤਰ ਵਿਖੇ ਜਮ੍ਹਾ ਕਰਵਾਉਣ। ਇਨਵੈਸਟ ਇੰਡੀਆ ਵੱਲੋਂ ਇਹ ਸੈਂਪਲ ਕੰਪਨੀ ਨੂੰ ਭੇਜੇ ਜਾਣਗੇ ਅਤੇ ਕੰਪਨੀ ਦੇ ਮਾਪ ਦੰਡਾਂ ਨੂੰ ਪੂਰਾ ਕਰਨ ਵਾਲੇ ਨਮੂਨੇ ਕੰਪਨੀ ਦੁਆਰਾ ਸਪਲਾਈ ਲਈ ਆਰਡਰ ਕੀਤੇ ਜਾਣਗੇ।


Story You May Like