The Summer News
×
Wednesday, 15 May 2024

ਸਰਕਾਰ ਦੇ ਰਡਾਰ ‘ਤੇ ਆਸਟ੍ਰੇਲੀਆ ਬੈਠੇ ਸਾਬਕਾ ਕਾਂਗਰਸੀ ਵਿਧਾਇਕ , ਕਰੋੜਾਂ ਰੁਪਏ ਦੇ ਪੰਚਾਇਤ ਫੰਡ ਘੁਟਾਲੇ ‘ਚ ਸ਼ੱਕ ਦੇ ਘੇਰੇ ‘ਚ ਮਦਨ ਲਾਲ ਜਲਾਲਪੁਰ

ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਡਾਰ ‘ਚ ਆ ਗਏ ਹਨ। ਕੱਲ੍ਹ ਵਿਜੀਲੈਂਸ ਬਿਊਰੋ ਨੇ ਪਿੰਡ ਆਕੜੀ ਦੇ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਇਸ ਬਹੁ-ਕਰੋੜੀ ਪੰਚਾਇਤੀ ਫੰਡ ਘੁਟਾਲੇ ਵਿੱਚ ਜਲਾਲਪੁਰ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਹੈ। ਜਲਾਲਪੁਰ ਇਸ ਸਮੇਂ ਆਸਟ੍ਰੇਲੀਆ ਵਿੱਚ ਹੈ। ਉਸ ਦਾ ਕਹਿਣਾ ਹੈ ਕਿ ਉਹ ਪੰਜਾਬ ਆ ਕੇ ਜਾਂਚ ਵਿਚ ਸ਼ਾਮਲ ਹੋਣਗੇ।


ਮਹਿਲਾ ਸਰਪੰਚ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ‘ਤੇ ਪੰਚਾਇਤੀ ਫੰਡਾਂ ‘ਚ 12.24 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਇਸ ਮਾਮਲੇ ਵਿੱਚ ਜਲਾਲਪੁਰ ਰਾਹੀਂ ਹੀ ਪੈਸੇ ਦਾ ਲੈਣ-ਦੇਣ ਹੋਇਆ ਸੀ। ਜਿਸ ਤੋਂ ਬਾਅਦ ਜਲਾਲਪੁਰ ਤੋਂ ਵੀ ਪੁੱਛਗਿੱਛ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।


 ਸਾਬਕਾ ਵਿਧਾਇਕ ਦੇ ਕਰੀਬੀ ਸੀ ਸਰਪੰਚ: ਮੰਤਰੀ 

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਵੱਡਾ ਘਪਲਾ ਹੈ। ਜਿਸ ਵਿੱਚ ਕਈ ਅਫਸਰਾਂ ਨੂੰ ਮੁਅੱਤਲ ਵੀ ਕੀਤਾ ਗਿਆ ਹੈ। ਵਿਜੀਲੈਂਸ ਨੇ ਇਸ ਦੀ ਜਾਂਚ ਕੀਤੀ ਹੈ। ਇਸ ਵਿੱਚ ਵਿਧਾਇਕ ਜਲਾਲਪੁਰ ਦੇ ਕਰੀਬੀ ਸਰਪੰਚ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।


Story You May Like