The Summer News
×
Tuesday, 25 March 2025

ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫਤ ਜੇ.ਸੀ.ਬੀ.ਦੀ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ 7 ਫਰਵਰੀ;ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਮੁਫਤ ਜੇ. ਸੀ. ਬੀ. ਟ੍ਰੇਨਿੰਗ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸੁਰੂ ਕੀਤੀ ਜਾ ਰਹੀ ਹੈ ।
ਇਹ ਜਾਣਕਾਰੀ ਦਿੰਦਿਆ ਕੈਂਪ ਕਾਲਝਰਾਣੀ ਦੇ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ 17 ਫਰਵਰੀ 2025 ਤੋਂ 31 ਮਾਰਚ 2025 ਤੱਕ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਹੋਵੇਗੀ ।
ਇਹ ਕੋਰਸ 21 ਤੋਂ 28 ਸਾਲ ਦੇ ਯੁਵਕਾਂ ਜਿੰਨਾ ਕੋਲ ਹੈਵੀ ਵਹੀਕਲ ਲਾਇਸੈਂਸ ਹੈ, ਨੂੰ ਕਰਵਾਇਆ ਜਾਵੇਗਾ । ਇਸ ਕੋਰਸ ਦੀਆਂ ਸੀਟਾਂ ਸੀਮਤ ਹਨ, ਯੁਵਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੀ ਰਜਿਸਟ੍ਰੇਸ਼ਨ ਪਹਿਲ ਦੇ ਆਧਾਰ ਤੇ ਕਰਵਾਉਣ । ਜੇ. ਸੀ. ਬੀ. ਟ੍ਰੇਨਿੰਗ ਦਾ ਕੋਰਸ ਪੂਰਾ ਕਰਨ ਵਾਲੇ ਯੁਵਕਾਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਜੋ ਕਿ ਸਰਕਾਰੀ ਸੰਸਥਾ, ਅਰਧ-ਸਰਕਾਰੀ ਸੰਸਥਾ, ਵੱਡੀਆਂ ਇੰਡਸਟਰੀਜ਼ ਵਿੱਚ ਨੌਕਰੀ ਲੈਣ ਵਾਸਤੇ ਵੈਲਿਡ ਮੰਨਿਆ ਜਾਵੇਗਾ ।
ਇਹ ਕੋਰਸ ਦੌਰਾਨ ਯੁਵਕਾਂ ਦੀ ਰਿਹਾਇਸ ਦਾ ਪ੍ਰਬੰਧ ਸਟੇਟ ਇੰਸਟੀਚਿਊਟ ਆਫ ਆਟੋਮੋਟਿਵ ਐਂਡ ਡਰਾਈਵਿੰਗ ਸਕਿਲਜ ਪਿੰਡ ਮਾਹੂਆਣਾ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ ।
ਇਸ ਕੋਰਸ ਦੌਰਾਨ ਯੁਵਕਾਂ ਨੂੰ ਕੋਰਸ ਸਥਾਨ ਤੇ ਜਾਣ/ਆਉਣ, ਰਿਹਾਇਸ, ਖਾਣ-ਪੀਣ ਦਾ ਖਰਚ ਪੰਜਾਬ ਸਰਕਾਰ ਦਾ ਹੋਵੇਗਾ । ਬੇਰੋਜਗਾਰ ਯੁਵਕਾਂ ਲਈ ਇਹ ਬਹੁਤ ਵੀ ਵਧੀਆ ਅਤੇ ਮਹੱਤਵਪੂਰਨ ਕੋਰਸ ਹੈ, ਯੁਵਕ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ।
ਪੰਜਾਬ ਰਾਜ ਦੇ ਵਸਨੀਕ ਜੇ.ਸੀ.ਬੀ. ਟ੍ਰੇਨਿੰਗ ਕੋਰਸ ਕਰਨ ਦੇ ਚਾਹਵਾਨ ਯੁਵਕ ਮਿਤੀ 10, ਫਰਵਰੀ 2025 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵਿਖੇ ਆਪਣੇ ਯੋਗਤਾ ਸਰਟੀਫਿਕੇਟ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ 02 ਤਾਜਾ ਪਾਸਪੋਰਟ ਸਾਈਜ ਫੋਟੋ ਆਦਿ ਦਸਤਾਵੇਜ਼ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ।

Story You May Like