The Summer News
×
Tuesday, 29 April 2025

ਆਜਾਦੀ ਦਿਹਾੜੇ ਸਬੰਧੀ ਜਿਲ੍ਹਾ ਪੱਧਰੀ ਸਮਾਗਮ ਲਈ ਹੋਈ ਫੁੱਲ ਡਰੈਸ ਰਿਹਰਸਲ

ਕਪੂਰਥਲਾ, 13 ਅਗਸਤ – ਅਜਾਦੀ ਦਿਵਸ ਨੂੰ ਸਮਰਪਿਤ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਸਬੰਧੀ ਅੱਜ ਫੁੱਲ ਡਰੈਸ ਰਿਹਰਸਲ ਹੋਈ, ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀਮਤੀ ਅਨੁਪਮ ਕਲੇਰ ਨੇ ਤਿਰੰਗਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕੀਤਾ।


ਇਸ ਤੋ ਪਹਿਲਾਂ ਐਸ.ਐਸ.ਪੀ ਕਪੂਰਥਲਾ ਨਵਨੀਤ ਸਿੰਘ ਬੈਂਸ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਵੀ ਦਿੱਤੀ ਗਈ। ਉਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਜੈ ਅਰੋੜਾ , ਐਸ ਪੀ ਹਰਪ੍ਰੀਤ ਸਿੰਘ ਬੈਨੀਪਾਲ ਵੀ ਹਾਜ਼ਰ ਸਨ ।


ਡੀ.ਐਸ.ਪੀ. ਕਪੂਰਥਲਾ ਸ਼੍ਰੀ ਮਨਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਹੋਮਗਾਰਡ , ਸੈਨਿਕ ਸਕੂਲ ਤੇ ਸਰਕਾਰੀ ਸਕੂਲਾਂ ਦੀਆਂ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।


ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਪੁਰ ਦੇ ਵਿਦਿਆਰਥੀਆਂ ਵਲੋਂ “ਮੇਰਾ ਪਿਆਰਾ ਵਤਨ” ਗੀਤ, ਆਨੰਦ ਕਾਲਜ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਾਫੀ ਤਹਿਤ “ਅਸੀਂ ਇਕ ਜੁਟ ਹਾਂ” ਤੇ ਪੇ਼ਸ਼ਕਾਰੀ ਦਿੱਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ ਅਤੇ ਰਾਸ਼ਟਰੀ ਗਾਣ ਗਾਇਆ ਗਿਆ।


ਇਸ ਤੋਂ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।


ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਜੈ ਅਰੋੜਾ ਅਤੇ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ) ਸ੍ਰੀਮਤੀ ਅਨੂਪਮ ਕਲੇਰ ਵਲੋਂ ਸਮੂਹ ਵਿਭਾਗਾਂ ਦੇ  ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਕਿਹਾ ਕਿ ਅਜਾਦੀ ਦਿਹਾੜੇ ਨਾਲ ਸਬੰਧਿਤ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ। ਉਨ੍ਹਾਂ ਸਟੇਡੀਅਮ ਵਿਖੇ ਵੱਖ-ਵੱਖ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ।


ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਉਪਿੰਦਰਜੀਤ ਕੌਰ ਬਰਾੜ ,ਐਸ.ਪੀ ਹੈੱਡਕੁਆਰਟਰ ਸ੍ਰੀ ਹਰਪ੍ਰੀਤ ਸਿੰਘ ਬੈਨੀਪਾਲ,ਡੀ.ਐਸ.ਪੀ. ਕਪੂਰਥਲਾ ਸ਼੍ਰੀ ਮਨਿੰਦਰਪਾਲ ਸਿੰਘ , ਡੀ ਐਮ ਸਪੋਰਟਸ ਸੁਖਵਿੰਦਰ ਸਿੰਘ ਖੱਸਣ , ਜਿਲਾ ਖੇਡ ਅਫਸਰ ਪ੍ਰਦੀਪ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ ।


ਕੈਪਸ਼ਨ- ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਮੌਕੇ ਪਰੇਡ ਦਾ ਨਿਰੀਖਣ ਕਰਨ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਜੈ ਅਰੋੜਾ , ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ) ਸ੍ਰੀਮਤੀ ਅਨੂਪਮ ਕਲੇਰ।


ਕੈਪਸ਼ਨ- ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਿਆਰਥੀ ।


Story You May Like