The Summer News
×
Saturday, 18 May 2024

ਗੈਂਗਸਟਰ ਭੁੱਪੀ ਰਾਣਾ ਅਦਾਲਤ 'ਚ ਪੇਸ਼, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ

ਖਰੜ : ਬਠਿੰਡਾ ਜੇਲ੍ਹ ਵਿੱਚੋਂ ਗੈਂਗਸਟਰ ਭੁੱਪੀ ਰਾਣਾ ਦੇ ਪ੍ਰੋਡਕਸ਼ਨ ਵਾਰੰਟ ਹਾਸਲ ਕਰਨ ਮਗਰੋਂ ਪੁਲੀਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈਕੇ ਸੋਮਵਾਰ ਨੂੰ ਖਰੜ ਦੀ ਅਦਾਲਤ 'ਚ ਪੇਸ਼ ਕੀਤਾ। ਜਿੱਥੋਂ ਉਸ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਬਲੌਂਗੀ ਪੁਲੀਸ ਨੇ ਇਸ ਸਾਲ 18 ਅਕਤੂਬਰ ਨੂੰ ਇੱਕ ਗਰੋਹ ਨਾਲ ਸਬੰਧਤ ਤਿੰਨ ਗੁੰਡਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ।


ਪੁਲੀਸ ਪੁੱਛਗਿੱਛ ਦੌਰਾਨ ਉਕਤ ਮੁਲਜ਼ਮਾਂ ਦੀ ਤਰਫੋਂ ਹਥਿਆਰ ਮੁਹੱਈਆ ਕਰਵਾਉਣ ਦੇ ਮਾਮਲੇ 'ਚ ਭੁੱਪੀ ਰਾਣਾ ਦਾ ਨਾਮ ਲਿਆ ਗਿਆ। ਜਿਸ ਤੋਂ ਬਾਅਦ ਉਕਤ ਮਾਮਲੇ ਚ ਭੁੱਪੀ ਰਾਣਾ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਚ ਪੁਲੀਸ ਨੇ ਖਰੜ ਅਦਾਲਤ ਤੋਂ ਮੁਲਜ਼ਮ ਦੇ ਪ੍ਰੋਡਕਸ਼ਨ ਵਾਰੰਟ ਹਾਸਲ ਕੀਤੇ ਸਨ। ਇਸ ਤੋਂ ਬਾਅਦ ਉਸ ਨੂੰ ਕੇਂਦਰੀ ਜੇਲ੍ਹ ਬਠਿੰਡਾ ਤੋਂ ਨਜ਼ਰਬੰਦ ਕਰ ਦਿੱਤਾ ਗਿਆ ਹੈ।


ਜ਼ਿਕਰਯੋਗ ਹੈਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਭੁੱਪੀ ਰਾਣਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵਾਇਰਲ ਕੀਤੀ ਸੀ ਕਿ ਉਹ ਇਸ ਕਤਲ ਦਾ ਬਦਲਾ ਜ਼ਰੂਰ ਲਵੇਗਾ। ਉਸ ਨੇ ਐਲਾਨ ਕੀਤਾ ਸੀ ਕਿ ਮੂਸੇਵਾਲੇ ਦਾ ਕਤਲ ਕਰਨ ਵਾਲੇ ਮੁਲਜ਼ਮ ਦੀ ਪਛਾਣ ਦੱਸਣ ਵਾਲੇ ਨੂੰ ਉਸ ਦੇ ਗਰੋਹ ਵੱਲੋਂ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਭੁੱਪੀ ਰਾਣਾ ਕਾਫੀ ਚਰਚਾ 'ਚ ਆਏ ਸਨ।


ਇਸ ਪੋਸਟ ਚ ਰਾਣਾ ਨੇ ਜੱਗੂ ਭਗਵਾਨਪੁਰੀਆ ਅਤੇ ਹੋਰ ਗਰੁੱਪਾਂ ਨਾਲ ਸਬੰਧਤ ਗੈਂਗਸਟਰਾਂ ਦਾ ਵੀ ਜ਼ਿਕਰ ਕੀਤਾ ਸੀ। ਰਾਣਾ ਦਾ ਗੈਂਗ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕੱਟੜ ਵਿਰੋਧੀ ਦੱਸਿਆ ਜਾਂਦਾ ਹੈ। ਰਾਣਾ ਖਿਲਾਫ ਵੱਖ-ਵੱਖ ਸੂਬਿਆਂ 'ਚ 25 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਉਹ ਇਸ ਸਮੇਂ ਬਠਿੰਡਾ ਜੇਲ 'ਚ ਬੰਦ ਸੀ।

Story You May Like