The Summer News
×
Saturday, 08 February 2025

ਬਟਾਲਾ 'ਚ ਹੋਏ ਮੁਕਾਬਲੇ 'ਚ ਜ਼*ਖ਼ਮੀ ਹੋਏ ਗੈਂ*ਗਸ*ਟਰ ਰਣਜੀਤ ਸਿੰਘ ਦੀ ਹੋਈ ਮੌ*ਤ

16 ਜਨਵਰੀ :-ਬਟਾਲਾ ਦੇ ਥਾਣਾ ਰੰਗੜ ਨੰਗਲ ਅਧੀਨ ਪੈਂਦੇ ਪਿੰਡ ਨੱਤ ਵਿਚ ਦੇਰ ਰਾਤ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਗੋਲੀ ਲਗਣ ਕਾਰਨ ਜ਼ਖ਼ਮੀ ਹੋਏ ਗੈਂਗਸਟਰ ਰਣਜੀਤ ਸਿੰਘ ਦੀ ਦੇਰ ਰਾਤ ਮੌਤ ਹੋ ਗਈ। ਡੀਆਈਜੀ ਸਤਿੰਦਰ ਸਿੰਘ ਨੇ ਜਾਣਕਾਰੀ ਦਿਤੀ ਕਿ ਰਣਜੀਤ ਸਿੰਘ ਵੱਖ-ਵੱਖ ਅਪਰਾਧਿਕ ਮਾਮਲਿਆਂ ’ਚ ਪੁਲਿਸ ਨੂੰ ਲੰਮੇ ਸਮੇਂ ਤੋਂ ਲੋੜੀਂਦਾ ਸੀ।


ਰਣਜੀਤ ਸਿੰਘ ਖ਼ਿਲਾਫ਼ ਕਈ ਕਤਲ ਦੇ ਮਾਮਲੇ ਦਰਜ ਹਨ। ਵਿਦੇਸ਼ ਵਿਚ ਬੈਠੇ ਗੈਂਗਸਟਰ ਉਸ ਕੋਲੋਂ ਗ਼ੈਰ-ਕਾਨੂੰਨੀ ਕੰਮ ਕਰਵਾਉਂਦੇ ਸਨ। ਜਦੋਂ ਪੁਲਿਸ ਵਲੋਂ ਨਾਕਾ ਲਗਾਇਆ ਗਿਆ ਸੀ ਇਹ ਮੋਟਰਸਾਈਕਲ ਉਤੇ ਆ ਰਿਹਾ ਸੀ ਇਸ ਨੂੰ ਜਦੋਂ ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਮੋਟਰਸਾਈਕਲ ਰੋਕਣ ਦੀ ਬਜਾਏ ਤੇਜ਼ ਕਰ ਲਿਆ ਤੇ ਪੁਲਿਸ ਉਤੇ ਗੋਲੀ ਚਲਾ ਦਿਤੀ। ਇਸ ਗੋਲੀ ਨਾਲ ਪੰਜਾਬ ਪੁਲਿਸ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਜਿਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

Story You May Like