The Summer News
×
Saturday, 18 May 2024

ਸਕੂਲ 'ਚ ਫਿਰ ਹੋਈ ਗੈਸ ਲੀਕ, ਵਿਦਿਆਰਥੀ 'ਚ ਮਚੀ ਭਗਦੜ

ਚੰਡੀਗੜ੍ਹ : ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਸੈਕਟਰ-40 ਨੇੜੇ ਇੱਕ ਨਿੱਜੀ ਸਕੂਲ ਵਿੱਚ ਗੈਸ ਲੀਕ ਹੋਣ ਕਾਰਨ ਹੜਕੰਪ ਮੱਚ ਗਿਆ। ਬੱਚਿਆਂ ਨੂੰ ਤੁਰੰਤ ਸਕੂਲ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।


ਜਾਣਕਾਰੀ ਅਨੁਸਾਰ ਸਕੂਲ ਦੇ ਗਰਾਊਂਡ ਵਿੱਚ ਅਚਾਨਕ ਐਲਪੀਜੀ ਪਾਈਪ ਲਾਈਨ ਲੀਕ ਹੋ ਗਈ। ਸਕੂਲ ਪ੍ਰਬੰਧਕਾਂ ਨੇ ਤੁਰੰਤ ਬੱਚਿਆਂ ਨੂੰ ਸਕੂਲੋਂ ਕੱਢ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ। ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਆਸਪਾਸ ਦੇ ਇਲਾਕਿਆਂ ਨੂੰ ਵੀ ਖਾਲੀ ਕਰਵਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਜ਼ਹਿਰੀਲੀ ਗੈਸ ਨਾਲ 11 ਲੋਕਾਂ ਦੀ ਮੌਤ ਹੋ ਗਈ ਸੀ।

Story You May Like