The Summer News
×
Monday, 06 May 2024

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗਿਆਨੀ ਗੁਰਜੀਤ ਸਿੰਘ ਨੂੰ ਕੀਤਾ ਸਨਮਾਨਿਤ 

ਲੁਧਿਆਣਾ : ਗੁਰਦੁਆਰਾ ਖਾਲਸਾ ਦਰਬਾਰ, ਬਰਲਿਨਸਟਨ ਨਿਊਜਰਸੀ ਅਮਰੀਕਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸਹੀਦੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਕਥਾ ਵਾਚਕ ਗਿਆਨੀ ਗੁਰਜੀਤ ਸਿੰਘ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸਨਲ ਫਾਊਂਡੇਸਨ ਦੇ ਪ੍ਰਧਾਨ ਕਿ੍ਰਸਨ ਕੁਮਾਰ ਬਾਵਾ ਨੇ ,ਅਮਰੀਕਾ ਯੂਨਿਟ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ, ਚੇਅਰਮੈਨ ਮਨਦੀਪ ਸਿੰਘ ਹੰਸ, ਕਨਵੀਨਰ ਬਹਾਦਰ ਸਿੰਘ ਸਿੱਧੂ ਰਕਬਾ ਅਤੇ ਮੁੱਖ ਸਰਪ੍ਰਸਤ ਤਲਵਿੰਦਰ ਸਿੰਘ ਘੁੰਮਣ ਅਤੇ ਰਾਜਭਿੰਦਰ ਬਦੇਸਾਂ ਨੇ ਸਨਮਾਨਿਤ ਕੀਤਾ।


ਬਾਵਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ ਕੀਤੀ ਸੀ। ਬਾਬਾ ਬੰਦਾ ਸਿੰਘ ਬਹਾਦਰ ਜੀ ਨੇ 14 ਮਈ 1710 ਨੂੰ ਬਾਜ ਸਿੰਘ ਨੂੰ ਸਰਹੰਦ ਦਾ ਸੂਬੇਦਾਰ ਬਣਾਇਆ। ਮੁਖਲਸਗੜ ਲੋਹਗੜ ਨੂੰ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਬਣਾਇਆ। ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਦੇ ਸਿੱਕੇ ਅਤੇ ਮੋਹਰਾਂ ਜਾਰੀ ਕੀਤੀਆਂ। ਕਿਸਾਨਾਂ ਨੂੰ ਜਮੀਨਾਂ ਦੇ ਮਾਲਕ ਬਣਾ ਦਿੱਤਾ ਗਿਆ। ਸੰਸਥਾ ਵੱਲੋਂ ਕਵੀਸਰ ਸਤਨਾਮ ਸਿੰਘ ਲਿੱਲ, ਨਿਰਮਲ ਸਿੰਘ ਭੁੱਲਰ ਅਤੇ ਰਣਜੀਤ ਸਿੰਘ ਰਾਣਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮੇਜਰ ਸਿੰਘ ਢਿੱਲੋਂ, ਨਿਰਮਲ ਸਿੰਘ ਗਰੇਵਾਲ, ਪਰਮਿੰਦਰ ਸਿੰਘ ਦਿਓਲ, ਧਰਮਿੰਦਰ ਸੇਖੋਂ ਅਤੇ ਸੁਨੀਲ ਬਜਾਜ ਹਾਜਰ ਸਨ।


Story You May Like