The Summer News
×
Friday, 10 May 2024

ਸਰਕਾਰੀ ਬਿਕਰਮ ਕਾਲਜ ਨੇ ਕੀਤੀ ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 13 ਅਗਸਤ। : ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਯੋਗ ਅਗਵਾਈ ਹੇਠ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਜੋਤੀ ਤਿਰਥਾਨੀ ਨੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਕੀਤੀ।


ਇਸ ਮੌਕੇ ਪ੍ਰਿੰਸੀਪਲ ਪ੍ਰੋ. ਕੁਸੁਮ ਲਤਾ ਨੇ ਐਨ.ਐਸ.ਐਸ ਵਲੰਟੀਅਰਜ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਲਜ ਵਿਚ 13 ਅਗਸਤ ਤੋਂ 15 ਅਗਸਤ ਤੱਕ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਹਰ ਘਰ ਤਿਰੰਗਾ ਲਹਿਰਾਇਆ ਜਾਵੇਗਾ। ਇਸ ਦੀ ਸ਼ੁਰੂਆਤ ਅੱਜ ਕਾਲਜ ਦੇ ਨਾਨ ਟੀਚਿੰਗ ਸਟਾਫ਼ ਨੂੰ ਤਿਰੰਗੇ ਝੰਡੇ ਦੇ ਕੇ ਕੀਤੀ ਗਈ।


ਇਸ ਮੌਕੇ ਐਨ.ਸੀ.ਸੀ. ਦੇ ਪ੍ਰੋਗਰਾਮ ਅਫ਼ਸਰ ਡਾ. ਜੋਤੀ ਤਿਰਥਾਨੀ ਨੇ ਦੱਸਿਆ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਕਾਲਜ ‘ਚ ਵਿਦਿਆਰਥੀਆਂ ਦੇ ਸਲੋਗਨ, ਪੋਸਟਰ ਮੇਕਿੰਗ, ਭਾਸ਼ਣ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਘਰ ਤਿਰੰਗੇ ਲਹਿਰਾਉਣ ਅਤੇ ਹੋਰ ਲੋਕਾਂ ਨੂੰ ਇਸ ਬਾਰੇ ਪ੍ਰੇਰਿਤ ਕਰਨ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਸਹਾਇਕ ਪ੍ਰੋਫੈਸਰ ਡਾ. ਅਪਰਾ ਸਾਰੇ ਪ੍ਰੋਗਰਾਮ ਦਾ ਸੰਚਾਲਨ ਕਰਨਗੇ ਤੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਕਾਲਜ ਦੇ ਸਮੂਹ ਸਟਾਫ਼ ਨੂੰ ਅਲੱਗ ਅਲੱਗ ਡਿਊਟੀਆਂ ਵੰਡੀਆਂ ਗਈਆਂ ਤਾਂ ਜੋ ਇਸ ਪ੍ਰੋਗਰਾਮ ਨੂੰ ਵਧੀਆ ਢੰਗ ਨਾਲ ਕਰਵਾਇਆ ਜਾ ਸਕੇ।


Story You May Like