The Summer News
×
Friday, 13 June 2025

SC ਵਿਦਿਆਰਥੀਆਂ ਲਈ ਸਰਕਾਰ ਦਾ ਵੱਡਾ ਫੈਸਲਾ, ਪ੍ਰਾਈਵੇਟ ਕਾਲਜਾਂ ਨੂੰ ਤੁਰੰਤ ਡਿਗਰੀਆਂ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਕੈਬਨਿਟ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਪ੍ਰਾਈਵੇਟ ਕਾਲਜਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਦੇ ਵਿਵਾਦ ਕਾਰਨ ਡਿਗਰੀਆਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਹਨ। ਵਜ਼ੀਫੇ ਦਾ ਮੁੱਦਾ ਸਰਕਾਰ ਅਤੇ ਕਾਲਜਾਂ ਵਿਚਕਾਰ ਮਸਲਾ ਹੈ। ਸੀ.ਐਮ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।


Story You May Like