The Summer News
×
Tuesday, 12 May 2026

ਗੁਰੂ ਕ‍ਾ ਬਾਗ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਸਾਕੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 14 ਨੂੰ

ਲੁਧਿਆਣਾ, 12 ਅਗਸਤ (ਤਮੰਨਾ ਬੇਦੀ) – ਗੁਰੂ ਕ‍ਾ ਬਾਗ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਸਾਕੇ ਦੀ 100 ਸਾਲਾਂ ਸ਼ਤਾਬਦੀ ਨੂੰ ਸਮਰਪਿਤ ‘ਅੰਮ੍ਰਿਤ ਛਕੋ ਸਿੰਘ ਸਜੋ’ ਲਹਿਰ ਤਹਿਤ ਇੱਕ ਮਹਾਨ ਗੁਰਮਤਿ ਸਮਾਗਮ 14 ਅਗਸਤ ਨੂੰ ਸ਼ਾਮ 7 ਵਜੇ ਤੋਂ 10 ਵਜੇ ਤਕ ਗੁਰਦੁਆਰਾ ਗਊ ਘਾਟ ਸਾਹਿਬ ਪਾ: ਪਹਿਲੀ ਲੁਧਿਆਣਾ ਵਿਖੇ ਹੋਵੇਗਾ। ਸਮਾਗਮ ਵਿੱਚ ਸ੍ਰੀ ਅਕ‍ਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਹਰਪ੍ਰੀਤ ਸਿੰਘ ਅਤੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਹਰਜਿੰਦਰ ਸਿੰਘ ਧਾਮੀ ਸਮੇਤ ਕਈ ਪੰਥ ਪ੍ਰਸਿੱਧ ਸਖਸ਼ੀਅਤਾਂ ਸ਼ਾਮਿਲ ਹੋ ਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੀਆਂ।


Story You May Like