The Summer News
×
Tuesday, 25 March 2025

ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਦੇ ਘਰ ਆਈਆਂ ਖੁਸ਼ੀਆਂ ਦੀਪਿਕਾ ਨੇ ਦਿੱਤਾ ਬੇਟੀ ਨੂੰ ਜਨਮ

8 ਸਤੰਬਰ-ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇ ਘਰਖੁਸ਼ੀਆਂ ਆਈਆਂ ਹਨ ਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਮਾਤਾ-ਪਿਤਾ ਬਣ ਗਏ ਹਨ। ਦੀਪਿਕਾ ਨੇ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਅਦਾਕਾਰਾ ਸ਼ਨੀਵਾਰ ਨੂੰ ਦੁਪਹਿਰ ਮੁੰਬਈ ਦੇ ਗੋਰੇਗਾਂਵ ਇਲਾਕੇ ਵਿੱਚ ਮੌਜੂਦ ਐੱਚ.ਐੱਨ ਰਿਲਾਇੰਸ ਹਸਪਤਾਲ ਵਿੱਚ ਦਾਖਲ ਹੋਈ ਸੀ। ਉਨ੍ਹਾਂ ਨਾਲ ਰਣਵੀਰ ਸਿੰਘ ਤੇ ਪਰਿਵਾਰ ਵਾਲੇ ਵੀ ਮੌਜੂਦ ਸਨ ਦੱਸ ਦੇਈਏ ਕਿ ਦੀਪਿਕਾ ਨੇ ਇਸ ਸਾਲ 28 ਫਰਵਰੀ ਨੂੰ ਸੋਸ਼ਲ ਮੀਡੀਆ ‘ਤੇ ਪ੍ਰੈਗਨੈਂਸੀ ਅਨਾਊਂਸ ਕੀਤੀ ਸੀ। ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰ ਲਿਖਿਆ ਸੀ ਕਿ ਉਹ ਸਤੰਬਰ 2024 ਵਿੱਚ ਬੱਚੇ ਨੂੰ ਜਨਮ ਦੇਵੇਗੀ। ਕੁਝ ਦਿਨ ਪਹਿਲਾਂ ਹੀ ਦੀਪਿਕਾ ਨੇ ਪ੍ਰੈਗਨੈਂਸੀ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ।

Story You May Like