The Summer News
×
Monday, 20 May 2024

ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬਣਨ ਉਪਰੰਤ ਹਰਗੋਬਿੰਦ ਕੌਰ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਮੁਕਤਸਰ : ਜਸਵਿੰਦਰ ਬੱਬਰ : ਆਂਗਣਵਾੜੀ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਬੀਤੇ ਕਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਉਹਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਗਿਆ। ਨਿਯੁਕਤੀ ਉਪਰੰਤ ਹਰਗੋਬਿੰਦ ਕੌਰ ਅਜ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਨੂੰ ਸ਼੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਔਰਤਾਂ ਦੇ ਹੱਕ ਦੀ ਲੜਾਈ ਲੜਦੇ ਰਹੇ ਹਨ ਅਤੇ ਭੱਵਿਖ ਚ ਵੀ ਉਹ ਇਹ ਲੜਾਈ ਲੜਦੇ ਰਹਿਣਗੇ।


ਉਨ੍ਹਾ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆ ਕਿਹਾ ਕਿ ਇਹ ਜੋ ਜਿੰਮੇਵਾਰੀ ਸ਼ੌਂਪੀ ਗਈ ਹੈ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਹਮੇਸ਼ਾ ਪੰਥ ਦੀ ਸੇਵਾ ਕਰਨਗੇ। ਉਹਨਾਂ ਦੀ ਨਿਯੁਕਤੀ ਉਪਰੰਤ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਨੌਕਰੀ ਜਾਂ ਰਾਜਨੀਤੀ ਕਰਨ ਦੇ ਦਿੱਤੇ ਬਿਆਨ ਤੇ ਹਰਗੋਬਿੰਦ ਕੌਰ ਨੇ ਕਿਹਾ ਕਿ ਇਹ ਸਿਰਫ ਬਦਲਾਖੋਰੀ ਹੈ। ਅਜਿਹਾ ਬਿਆਨ ਕੈਬਨਿਟ ਮੰਤਰੀ ਨੂੰ ਨਹੀਂ ਦੇਣਾ ਚਾਹੀਦਾ। ਇਸ ਤੋਂ ਪਹਿਲਾ ਵੀ ਆਂਗਣਵਾੜੀ ਵਰਕਰਾਂ ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰ ਹਨ ਅਤੇ ਇਕ ਆਂਗਣਵਾੜੀ ਵਰਕਰ ਤਾਂ ਵਿਧਾਇਕ ਵੀ ਰਹੇ। ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਮਾਣ ਭੱਤੇ ਤੇ ਕੰਮ ਕਰਦੇ ਹਨ ਨਾ ਕਿ ਸਰਕਾਰੀ ਮੁਲਾਜ਼ਮ ਹਨ। ਇਸ ਸਬੰਧੀ ਮਾਣਯੋਗ ਹਾਈਕੋਰਟ ਦੇ ਹੁਕਮ ਵੀ ਹਨ। ਇਸ ਲਈ ਕੈਬਨਿਟ ਮੰਤਰੀ ਨੂੰ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ।

Story You May Like