The Summer News
×
Monday, 29 April 2024

ਹਰਸਿਮਰਤ ਕੌਰ ਬਾਦਲ ਨੇ ਡਾਕਟਰਾਂ ਦੇ ਅਸਤੀਫ਼ੇ ਨੂੰ ਲੈ ਕੇ ਘੇਰੀ ‘ਆਪ’ ਸਰਕਾਰ

ਚੰਡੀਗੜ੍ਹ: ਪੰਜਾਬ ਦੇ ਹੈਲਥ ਸਿਸਟਮ ਨੂੰ ਲੈ ਕੇ ‘ਆਪ’ ਸਰਕਾਰ ਘਿਰਦੀ ਨਜ਼ਰ ਆ ਰਹੀ ਹੈ। ਪੰਜਾਬ ਦੀਆਂ ਸਿਹਤ ਸਹੂਲਤਾਂ ਨੂੰ ਲੈ ਕੇ ਵਿਰੋਧ ਲਗਾਤਾਰ ਮਾਨ ਸਰਕਾਰ ਤੇ ਨਿਸ਼ਾਨੇ ਸਾਧ ਰਹੇ ਨੇ । ਇਸ ਵਿਚਾਲੇ ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ CM ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ‘ਤੇ ਹਮਲਾ ਬੋਲਿਆ ਹੈ।


ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕਿਹਾ, CM ਭਗਵੰਤ ਮਾਨ ਜੀ ਤੁਸੀਂ ਹੁਣ ਲੋਕਾਂ ਦੇ ਵਿਰੋਧ ਤੋਂ ਬਾਅਦ ਹਸਪਤਾਲਾਂ ਨੂੰ ਲੁੱਟਣ ਵਾਲੇ ਮੰਤਰੀਆਂ ਅਤੇ ਵਿਧਾਇਕਾਂ ‘ਤੇ ਲਗਾਮ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹੋ ਪਰ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਭਰਤੀ ਜਾਂ ਦਵਾਈਆਂ ਨੂੰ ਯਕੀਨੀ ਬਣਾਉਣ ਲਈ ਕੁਝ ਨਹੀਂ ਕਰ ਰਹੇ।”




Story You May Like