The Summer News
×
Friday, 28 June 2024

2 ਦਿਨਾਂ ਤੋਂ ਪੁੱਤ ਨੂੰ ਲੱਭ ਰਹੇ ਸੀ ਘਰ ਦੇ ਪਰ ਜਿਵੇਂ ਮਿਲਿਆ ਘਰਦਿਆਂ ਦੇ ਪੈਰਾਂ ਹੇਠੋ ਜ਼ਮੀਨ ਖ਼ਿਸਕ ਗਈ

ਪੰਜਾਬ: ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਭਿਖੀ ਵਿੰਡ 'ਚ ਬੀਤੇ ਦੋ ਤਿੰਨ ਦਿਨ ਤੋਂ ਲਾਪਤਾ ਇੱਕ ਨੌਜਵਾਨ ਦੀ ਲਾਸ਼ ਪਿੰਡ ਚੇਲੇ ਦੀ ਪਾਣੀ ਵਾਲੀ ਟੈਂਕੀ ਦੇ ਵਿੱਚੋਂ ਮਿਲੀ ਹੈ ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਮ੍ਰਿਤਕ ਨੌਜਵਾਨ ਸਾਲਸ ਮਸੀਹ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਾਲਸ ਮਸੀਹ ਬੀਤੇ ਦੋ ਦਿਨ ਤੋਂ ਲਾਪਤਾ ਸੀ ਅਤੇ ਉਹ ਉਸਦੀ ਭਾਲ ਕਰ ਰਹੇ ਸਨ ਤਾਂ ਇਨੇ ਨੂੰ ਪਿੰਡ ਦੇ ਹੀ ਰਹਿਣ ਵਾਲੇ ਇੱਕ ਨੌਜਵਾਨ ਨੇ ਦੱਸਿਆ ਕਿ ਸਾਲਸ ਮਸੀਹ ਪਿੰਡ ਦਰਾਜਕੇ ਵਾਲੀ ਸਾਈਡ ਨੂੰ ਗਿਆ ਹੋਇਆ ਹੈ ਉਹਨਾਂ ਕਿਹਾ ਕਿ ਜਦ ਉਹਨਾਂ ਨੇ ਇਸਦੀ ਭਾਲ ਕਰਨੀ ਸ਼ੁਰੂ ਕੀਤੀ 


ਤਾਂ ਉਹ ਉਸ ਨੂੰ ਲੱਭਦੇ ਲੱਭਦੇ ਪਿੰਡ ਚੇਲਾ ਕਲੋਨੀ ਦੀ ਬਣੀ ਪਾਣੀ ਵਾਲੀ ਟੈਂਕੀ ਦੇ ਕਮਰੇ ਕੋਲ ਆਏ ਤਾਂ ਵੇਖਿਆ ਕਿ ਸਾਲਸ ਮਸੀਹ ਦੀ ਲਾਸ਼ ਉਥੇ ਪਈ ਹੋਈ ਸੀ ਅਤੇ ਉਸਦੇ ਸਿਰ ਵਿੱਚੋਂ ਖੂਨ ਨਿਕਲ ਰਿਹਾ ਸੀ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਇਸ ਦੀ ਜਾਣਕਾਰੀ ਤੁਰੰਤ ਥਾਣਾ ਭਿੱਖੀਵਿੰਡ ਪੁਲਿਸ ਨੂੰ ਦਿੱਤੀ ਗਈ ਹੈ ਪੀੜਤ ਪਰਿਵਾਰ ਨੇ ਤਰਨ ਤਰਨ ਦੇ ਐਸ ਐਸ ਪੀ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਨੌਜਵਾਨ ਦਾ ਕਤਲ ਹੋਇਆ ਹੈ ਜਿਸ ਦੀ ਡੁੰਗਿਆਈ ਨਾਲ ਜਾਂਚ ਕਰਕੇ ਕਤਲ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਜਾਵੇ


ਉਧਰ ਮੌਕੇ ਤੇ ਪਹੁੰਚੇ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਡੈਡ ਹਾਊਸ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕਰਕੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ

Story You May Like