ਕੋਰੋਨਾ ਨੇ ਫਿਰ ਮਚਾਈ ਤਬਾਹੀ, ਇੱਕੋ ਹਫ਼ਤੇ 28% ਕੇਸ ਵਧੇ, ਨਵੇਂ ਵੇਰੀਐਂਟ ਦੀ ਦਹਿਸ਼ਤ?
ਸਿਹਤ ਵਿਭਾਗ ਨੂੰ ਮਿਲੀਆਂ 58 ਨਵੀਆਂ ਐਂਬੂਲੈਂਸ, ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ, CM ਮਾਨ ਨੇ ਦਿੱਤੀ ਹਰੀ ਝੰਡੀ
ਚੰਡੀਗੜ੍ਹ, 28 ਜੁਲਾਈ
ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਅੱਜ 58 ਨਵੀਆਂ ਐਂਬੂਲੈਂਸਾਂ ਮਿਲ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਇਨ੍ਹਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਪ੍ਰੋਗਰਾਮ ਦੁਪਹਿਰ 12 ਵਜੇ ਸ਼ੁਰੂ ਹੋਇਆ।ਸਿਹਤ ਵਿਭਾਗ ਅਨੁਸਾਰ 58 ਨਵੀਆਂ ਐਂਬੂਲੈਂਸਾਂ ਖਰੀਦੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 25 ਐਂਬੂਲੈਂਸਾਂ ਅਤਿ-ਆਧੁਨਿਕ ਜੀਵਨ ਸਹਾਇਤਾ ਪ੍ਰਣਾਲੀਆਂ ’ਤੇ ਆਧਾਰਿਤ ਹਨ। ਇਨ੍ਹਾਂ ਨੂੰ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਇਸ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਮੰਨਿਆ ਜਾ ਰਿਹਾ ਹੈ। ਸਰਕਾਰ ਵੱਲੋਂ 550 ਕਰੋੜ ਰੁਪਏ ਨਾਲ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।