The Summer News
×
Sunday, 12 May 2024

ਯੂਕਰੇਨ ‘ਚ ਫਸੇ ਲੋਕਾਂ ਦੀ ਜਾਣਕਾਰੀ ਲੈਣ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ

ਜਲੰਧਰ : ਰੂਸੀ ਹਮਲੇ ਤੋਂ ਬਾਅਦ ਯੂਕਰੇਨਵਿਚ  ਸੰਕਟ ਹੋਰ ਡੂੰਘਾ ਹੋ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਪੰਜਾਬੀ ਸਮੇਤ ਭਾਰਤੀ ਵਿਦਿਆਰਥੀ ਅਤੇ ਲੋਕ ਉਥੇ ਫਸੇ ਹੋਏ ਹਨ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਦੇਸ਼ ਭਰ ਵਿੱਚ ਚਿੰਤਾ ਵਧ ਗਈ ਹੈ। ਇਸ ਦੌਰਾਨ ਯੂਕਰੇਨ ‘ਚ ਫਸੇ ਜਲੰਧਰ ਦੇ ਲੋਕਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਇੱਕ ਹੈਲਪਲਾਈਨ ਨੰਬਰ (0181-2224417) ਬਣਾਇਆ ਗਿਆ ਹੈ। ਲੋਕ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਦੇਣ ਲਈ ਡੀਸੀ ਦਫ਼ਤਰ ਵਿੱਚ ਕਮਰਾ ਨੰਬਰ 22 ‘ਚ ਜਾ ਸਕਦੇ ਹਨ।


ਤੁਹਾਨੂੰ ਦੱਸ ਦੇਈਏ ਕਿ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਸ਼ੁੱਕਰਵਾਰ ਸਵੇਰੇ ਕਈ ਧਮਾਕੇ ਹੋਏ। ਇਨ੍ਹਾਂ ਧਮਾਕਿਆਂ ਤੋਂ ਬਾਅਦ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਘੋਸ਼ਣਾ ਕੀਤੀ ਹੈ ਕਿ ਪੂਰੀ ਫੌਜ ਨੂੰ ਯੁੱਧ ‘ਚ ਸ਼ਾਮਲ ਕੀਤਾ ਜਾਵੇਗਾ। ਯੂਕਰੇਨ ਦਾ ਦਾਅਵਾ ਹੈਕਿ ਉਸ ਦੇ ਬਲਾਂ ਨੇ 800 ਤੋਂ ਵੱਧ ਰੂਸੀ ਸੈਨਿਕਾਂ ਨੂੰ ਮਾਰ ਦਿੱਤਾ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਫਰਾਂਸ ਯੂਕਰੇਨ ਨੂੰ ਫੌਜੀ ਸਾਜ਼ੋ-ਸਾਮਾਨ ਅਤੇ 330 ਮਿਲੀਅਨ ਡਾਲਰ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ।


 


Story You May Like