The Summer News
×
Sunday, 19 May 2024

ਹੁਣ ਤੋਂ ਪੂਰੇ ਨਾਮ ਨਾਲ ਜਾਣੀ ਜਾਵੇਗੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ

ਚੰਡੀਗੜ੍ਹ, 27 ਜੂਨ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਧਿਕਾਰਤ ਤੌਰ ਉਤੇ ਕੀਤੇ ਜਾਣ ਵਾਲੇ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਹਮੇਸ਼ਾ ਇਸ ਦੇ ਪੂਰੇ ਨਾਮ ਨਾਲ ਹੀ ਦਰਜ ਕੀਤਾ ਜਾਵੇ। ਦੂਜੇ ਸਿੱਖ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਨਾਂ 'ਤੇ ਸਥਾਪਿਤ ਕੀਤੀ ਇਸ ਯੂਨੀਵਰਸਿਟੀ ਲਈ ਸੰਖੇਪ ਨਾਂ ਦੀ ਵਰਤੋਂ ਕਰਨ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਹੈ।


ਉਨ੍ਹਾਂ ਨੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੂੰ ਕਿਹਾ ਕਿ ਇਸਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹੁਣ ਤੋਂ ਕੋਈ ਵੀ ਵਿਅਕਤੀ ਲਿਖਤੀ ਜਾਂ ਜ਼ੁਬਾਨੀ ਤੌਰ ਅਧਿਕਾਰਤ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸੰਖੇਪ ਨਾਮ ਦੀ ਵਰਤੋਂ ਨਹੀਂ ਕਰੇਗਾ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਅਤੇ ਵੀਸੀ ਨੂੰ ਕਿਹਾ ਕਿ ਇਹਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਹਰ ਪੱਧਰ 'ਤੇ ਯਕੀਨੀ ਬਣਾਇਆ ਜਾਵੇ।

Story You May Like