The Summer News
×
Tuesday, 21 May 2024

ਤੇਜ਼ ਰਫਤਾਰ ਟਿੱਪਰ ਚਾਲਕ ਨੇ ਵਿਅਕਤੀ ਨੂੰ ਕੁਚਲਿਆ, ਗੁੱਸੇ ‘ਚ ਆਏ ਲੋਕਾਂ ਨੇ ਸੜਕ ਜਾਮ ਕਰ ਕੇ ਕੀਤਾ ਹੰਗਾਮਾ

ਲੁਧਿਆਣਾ : ਥਾਣਾ ਮੇਹਰਬਾਨ ਅਧੀਨ ਪੈਂਦੇ ਬਾਜੜਾ ਮੋੜ ਵਿਖੇ ਅੱਜ ਸਵੇਰੇ 9 ਵਜੇ ਦੇ ਕਰੀਬ ਤੇਜ਼ ਰਫਤਾਰ ਟਿੱਪਰ ਚਾਲਕ ਵੱਲੋਂ ਸਕੂਟਰ ‘ਤੇ ਜਾ ਰਹੇ ਵਿਅਕਤੀ ਨੂੰ ਕੁਚਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵਿਅਕਤੀ ਐਕਟਿਵਾ ‘ਤੇ ਮੇਹਰਬਾਨ ਵੱਲ ਨੂੰ ਜਾ ਰਿਹਾ ਸੀ ਅਤੇ ਇਕ ਤੇਜ਼ ਰਫਤਾਰ ਟਿੱਪਰ ਚਾਲਕ ਉਸ ਦੇ ਪਿੱਛੇ ਜਾ ਰਿਹਾ ਸੀ। ਉਸ ਨੇ ਸਕੂਟਰ ਚਾਲਕ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਵਿਅਕਤੀ ਸੜਕ ‘ਤੇ ਡਿੱਗ ਗਿਆ। ਇਸ ਤੋਂ ਬਾਅਦ ਟਿੱਪਰ ਦਾ ਟਾਇਰ ਹੇਠਾਂ ਡਿੱਗੇ ਵਿਅਕਤੀ ਦੇ ਉਪਰੋਂ ਲੰਘ ਗਿਆ ਅਤੇ ਉਕਤ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।


ਮ੍ਰਿਤਕ ਦੀ ਪਛਾਣ ਤੀਰਥ ਰਾਮ ਵਾਸੀ ਬਲਦੇਵ ਨਗਰ ਵਜੋਂ ਹੋਈ ਹੈ, ਜੋ ਪਿੰਡ ਖੇੜਾ ਦੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਅੱਜ ਸਵੇਰੇ ਵੀ ਉਹ ਆਪਣੇ ਕੰਮ ’ਤੇ ਜਾ ਰਿਹਾ ਸੀ। ਮੌਕੇ ’ਤੇ ਪੁੱਜੇ ਥਾਣਾ ਮੇਹਰਬਾਨ ਦੇ ਇੰਚਾਰਜ ਜਗਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਉਕਤ ਟਿੱਪਰ ਚਾਲਕ ਦੀ ਪਛਾਣ ਕਰਨ ਲਈ ਇਲਾਕੇ ’ਚ ਲੱਗੇ ਸੀਸੀਟੀ ਕੈਮਰੇ ਦੀ ਫੁਟੇਜ ਚੈੱਕ ਕਰ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ‘ਚ ਭੇਜ ਦਿੱਤਾ ਹੈ।


Story You May Like