The Summer News
×
Saturday, 18 May 2024

ਪੰਜਾਬ 'ਚ ਇਸ ਤਰੀਕ ਨੂੰ ਛੁੱਟੀ ਦਾ ਐਲਾਨ, ਸਕੂਲ ਅਤੇ ਦਫਤਰ ਰਹਿਣਗੇ ਬੰਦ : ਪੜ੍ਹੋ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ 'ਚ 28 ਦਸੰਬਰ ਨੂੰ ਸਰਕਾਰੀ ਛੁੱਟੀ ਐਲਾਨੀ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ 28-12-2023 ਵੀਰਵਾਰ ਨੂੰ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ ਬੋਰਡਾਂ ਨਗਰ ਨਿਗਮਾਂ ਅਤੇ ਸਰਕਾਰੀ ਸਕੂਲਾਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਹੀਦ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।


11-33-107701937chuti-ll

Story You May Like