The Summer News
×
Friday, 13 November 2026

ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

3 ਫਰਵਰੀ 2026
ਸ੍ਰੀ ਅਨੰਦਪੁਰ ਸਾਹਿਬ
ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਆਪਣੇ ਦਫਤਰ ਦੇ ਪੱਤਰ ਨੰ: 2525-31 ਮਿਤੀ 1-3-2026 ਰਾਹੀ ਹੁਕਮ ਜਾਰੀ ਕੀਤੇ ਹਨ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮਹੱਲਾ ਤਿਉਹਾਰ 02-03-2026 ਤੋਂ 04-03-2026 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਹੋਲਾ ਮਹੱਲਾ ਦੌਰਾਨ ਲੱਖਾਂ ਦੀ ਤਾਦਾਦ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਪਵਿੱਤਰ ਭਾਵਨਾਵਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੀਆਂ ਹਨ। ਇਸ ਤਰ੍ਹਾਂ ਸੰਗਤਾਂ ਦੀ ਵੱਡੀ ਭੀੜ ਤੇ ਆਮ ਜਨਤਾ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਪ੍ਰਾਇਮਰੀ) ਰੂਪਨਗਰ ਅਤੇ ਕੀਰਤਪੁਰ ਸਾਹਿਬ ਬਲਾਕਾਂ ਵਿੱਚ ਪੈਂਦੇ ਸਾਰੇ ਵਿਦਿਅਕ ਅਦਾਰੇ ਸਰਕਾਰੀ/ਪ੍ਰਾਈਵੇਟ ਵਿੱਚ 02-03-2026 ਤੋਂ 04-03-2026 ਤੱਕ ਛੁੱਟੀ ਕੀਤੀ ਜਾਂਦੀ ਹੈ। ਇਹ ਹੁਕਮ ਉਨ੍ਹਾਂ ਸਕੂਲਾਂ ‘ਤੇ ਲਾਗੂ ਨਹੀਂ ਹੋਵੇਗਾ, ਜਿਨ੍ਹਾਂ ਸਕੂਲਾਂ ਵਿੱਚ 02-03-2026 ਤੋਂ 04-03-2026 ਤੱਕ ਬੋਰਡ ਦੀ ਪ੍ਰੀਖਿਆ ਦਾ ਇਮਤਿਹਾਨ ਹੋਵੇਗਾ।

Story You May Like