The Summer News
×
Monday, 29 April 2024

ਪੰਜਾਬ ਦੇ ਹੱਕਾਂ ਲਈ ਲੜਾਂਗਾ ਹਰ ਲੜਾਈ, ਸ਼੍ਰੋਮਣੀ ਅਕਾਲੀ ਦਲ ਮਾਂ ਪਾਰਟੀ : ਵਿਧਾਇਕ ਇਯਾਲੀ

ਲੁਧਿਆਣਾ, 7 ਅਗਸਤ – ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ ਹੈ, ਮੈਂ ਵੀ ਸ਼੍ਰੋਮਣੀ ਅਕਾਲੀ ਦਲ ਦਾ ਵਫਾਦਾਰ ਸਿਪਾਹੀ ਹਾਂ ਤੇ ਸਦਾ ਪੰਜਾਬ ਦੇ ਹੱਕਾਂ ਦੀ ਲੜਾਈ ਲੜਦਾ ਰਹਾਂਗਾ। ਇਹ ਗੱਲ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋਏ ਕਹੀ। ਵਿਧਾਇਕ ਇਯਾਲੀ ਨੇ ਕਿਹਾ ਕਿ ਮੈਂ ਅੱਜ ਵੀ ਰਾਸ਼ਟਰਪਤੀ ਚੋਣ ਦੇ ਬਾਈਕਾਟ ਦੇ ਸਟੈਂਡ ‘ਤੇ ਕਾਇਮ ਹਾਂ। ਬਾਈਕਾਟ ਪੰਜਾਬ ਦੇ ਹਿੱਤਾਂ ਲਈ ਸੀ। ਚੋਣ ਬਾਈਕਾਟ ਤੋਂ ਬਾਅਦ ਮੈਨੂੰ ਦੇਸ਼-ਵਿਦੇਸ਼ ਤੋਂ ਬਹੁਤ ਲੋਕਾਂ ਦੇ ਫੋਨ ਆਏ, ਇੱਥੋਂ ਤੱਕ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਮੇਰੇ ਨਾਲ ਸੰਪਰਕ ਕਰਕੇ ਚੋਣ ਬਾਈਕਾਟ ਦੀ ਸ਼ਲਾਘਾ ਕੀਤੀ।


ਉਹਨਾਂ ਕਿਹਾ ਕਿ ਕੁਝ ਲੋਕ ਸ਼੍ਰੋਮਣੀ ਅਕਾਲੀ ਦਲ ਛੱਡਣ ਦੀਆਂ ਅਫਵਾਹਾਂ ਫੈਲਾ ਰਹੇ ਹਨ ਕਿ ਇਆਲੀ ਕਿਸੇ ਹੋਰ ਪਾਰਟੀ ਵਿੱਚ ਜਾ ਰਹੇ ਹਨ, ਪਰ ਉਹ ਲੋਕਾਂ ਨੂੰ ਇਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਜੇਕਰ ਉਨ੍ਹਾਂ ਨੂੰ ਪੰਜਾਬ ਦੇ ਹਿੱਤਾਂ ਲਈ ਕਿਸੇ ਦੇ ਖਿਲਾਫ ਵੀ ਜਾਣਾ ਪਿਆ ਤਾਂ ਉਹ ਜਾ ਸਕਦੇ ਹਨ ਪਰ ਜਿਥੋਂ ਤੱਕ ਬਦਲਣਾ ਹੈ।


ਉਹਨਾਂ ਕਿਹਾ ਕਿ ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਬਾਕੀ ਪਾਰਟੀਆਂ ਦਿੱਲੀ ਤੋਂ ਚੱਲ ਰਹੀਆਂ ਹਨ, ਪਰ ਪੰਜਾਬ ਵਿੱਚੋਂ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਚੱਲ ਰਿਹਾ ਹੈ। ਇਆਲੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਸਿਆਸਤ ਛੱਡਣ ਦਾ ਫੈਸਲਾ ਕੀਤਾ ਸੀ ਪਰ ਜ਼ਿਮਨੀ ਚੋਣਾਂ ਕਾਰਨ ਉਹ ਮੈਦਾਨ ਤੋਂ ਭੱਜ ਨਹੀਂ ਸਕੇ।


Story You May Like