The Summer News
×
Wednesday, 15 May 2024

ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵਾਂਗਾ-ਵਿਧਾਇਕ ਸ਼ੈਰੀ ਕਲਸੀ




ਬਟਾਲਾ : ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਬਣਨ ਉਪਰੰਤ ਅੱਜ ਬਟਾਲਾ ਵਿਖੇ ਪਹੁੰਚਣ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਪੂਰੀ ਗਰਮਜੋਸ਼ੀ ਨਾਲ ਸ਼ਾਨਦਾਰ ਭਰਵਾਂ ਸਵਾਗਤ ਕੀਤਾ ਗਿਆ। ਹਲਕੇ ਦੇ ਲੋਕਾਂ ਨੇ ਪੂਰੇ ਸ਼ਹਿਰ ਅੰਦਰ ਵਿਧਾਇਕ ਸ਼ੈਰੀ ਕਲਸੀ ਨੂੰ ਫੁੱਲਾਂ ਦੇ ਹਾਰ ਪਾ ਕੇ ਢੋਲ ਢਮੱਕਾ ਨਾਲ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕੰਨਵੀਨਰ ਦਿੱਲੀ ਦੇ ਮੁੱਖ ਮੰਤਰੀ  ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ,ਰਾਜ ਸਭਾ ਮੈਂਬਰ/ਕੌਮੀ ਜਨਰਲ ਸਕੱਤਰ ਡਾ ਸੰਦੀਪ ਪਾਠਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ। 

 

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਉਨ੍ਹਾਂ ਦੀ ਪਾਰਟੀ ਵਲੋਂ ਮੱਧ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਲਈ ਸਹਿ ਇੰਚਾਰਜ ਵਜੋਂ ਨਿਯੁਕਤੀ ਕੀਤੀ ਸੀ ਅਤੇ ਹੁਣ ਪੰਜਾਬ ਦਾ ਉੁੱਪ ਪਰਧਾਨ ਲਾ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਆਪਣੀ ਪੂਰੀ ਟੀਮ/ਵਲੰਟੀਅਰਾਂ ਨਾਲ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣਗੇ। ਉਨਾ ਦੱਸਿਆ ਕਿ ਪਾਰਟੀ ਵਲੋਂ ਪਹਿਲਾਂ ਵੀ ਉਨ੍ਹਾਂ ਦੀ ਗੁਜਰਾਤ ਵਿਧਾਨ ਸਭਾ ਚੋਣਾਂ ਅਤੇ ਜਲੰਧਰ ਲੋਕ ਸਭਾ ਦੀ ਜਿਮਨੀ ਚੋਣ ਵਿੱਚ ਵੀ ਡਿਊਟੀ ਲਗਾਈ ਸੀ ਤੇ ਉਨਾ ਨੇ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਜਿੰਮੇਵਾਰੀ ਨਿਭਾਈ ਸੀ। 

 

 ਇਸ ਤੋਂ ਪਹਿਲਾਂ ਅੱਜ ਸਵੇਰੇ ਕਰੀਬ 10.30 ਵਜੇ ਵਿਧਾਇਕ ਸ਼ੈਰੀ ਕਲਸੀ ਦਾ ਬਟਾਲਾ-ਅੰਮਿਰਤਸਰ ਬਾਈਪਾਸ, ਪੁਰਾਣਾ ਬਾਈਪਾਸ, ਡੀਲਕਸ ਪੁਲੀ, ਰੇਲਵੇ ਸਟੇਸ਼ਨ ਚੌਕ, ਗਾਂਧੀ ਚੌਕ, ਬੱਸ ਅੱਡਾ, ਕਾਹਨੂੰਵਾਨ ਚੌਕ, ਰੇਲਵੇ ਫਾਟਕ ਤੇ ਕਚਹਿਰੀ ਮੋੜ ਤੇ ਢੋਲ ਤੇ ਬੈਂਡ ਬਾਜਿਆ ਨਾਲ ਸ਼ਾਨਦਾਰ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਵਲੋਂ ਦਿੱਤੇ ਪਿਆਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਸਮੇਤ ਸਮੁੱਚੇ ਹਲਕੇ ਦੇ ਵਿਕਾਸ ਲਈ ਦਿ੍ਰੜ ਸੰਕਲਪ ਹਨ। 

 

 ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ,ਅੰਮਿ੍ਤ ਕਲਸੀ, ਪਿਰੰਸ ਰੰਧਾਵਾ, ਐਮਸੀ ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ, ਰਾਕੇਸ਼ ਤੁਲੀ, ਮੈਨੇਜਰ ਅਤਰ ਸਿੰਘ,ਸਿਟੀ ਪਰਧਾਨ ਰਾਜੇਸ ਤੁਲੀ,ਯਸ਼ਪਾਲ ਚੌਹਾਨ, ਪਵਨ ਕੁਮਾਰ, ਮਲਕੀਤ ਸਿੰਘ, ਨਿੱਕੂ ਹੰਸਪਾਲ, ਮਾਣਿਕ ਮਹਿਤਾ, ਗਗਨ ਬਟਾਲਾ , ਹਰਪ੍ਰੀਤ ਮਾਨ, ਨਵਦੀਪ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ,ਮਨਜੀਤ ਸਿੰਘ ਭੁੱਲਰ, ਗੁਰਪਰੀਤ ਸਿੰਘ ਉੱਪਲ, ਦਿਨੇਸ਼ ਖੋਸਲਾ, ਭਾਰਤ ਅਗਰਵਾਲ, ਅਜੇ ਕੁਮਾਰ, ਵਿੱਕੀ ਚੌਹਾਨ ਸਮੇਤ ਹਲਕੇ ਦੇ ਵੱਖ ਵੱਖ ਪਿੰਡਾਂ ਤੇ ਸ਼ਹਿਰ ਤੋਂ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ।


 

 



 

Story You May Like