The Summer News
×
Sunday, 28 April 2024

ਸੁਖਦੇਵ ਢੀਂਡਸਾ ਦੇ ਕਹੇ ਅਨੁਸਾਰ ਫੈਸਲੇ ਲਏ ਹੁੰਦੇ ਤਾਂ ਅੱਜ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੋਣੀ ਸੀ – ਪਰਮਿੰਦਰ ਢੀਂਡਸਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਝੂੰਦਾਂ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਿੱਚ ਆਵਾਜ਼ ਬੁਲੰਦ ਕਰਨ ਵਾਲੇ ਸੀਨੀਅਰ ਅਕਾਲੀ ਆਗੂਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਝੂੰਦਾ ਕਮੇਟੀ ਦੀ ਰਿਪੋਰਟ ਅਨੁਸਾਰ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਸ਼ਰਮਨਾਕ ਹਾਰ ਲਈ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਗਿਆ ਹੈ।, ਇਸ ਕਾਰਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਭੰਗ ਕਰਨ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਲਈ ਬਾਗੀ ਆਵਾਜ਼ਾਂ ਉੱਠ ਰਹੀਆਂ ਹਨ।


ਪਰਮਿੰਦਰ ਸਿੰਘ ਢੀਂਡਸਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਕੇ ਕੁਝ ਸੀਨੀਅਰ ਲੀਡਰਸ਼ਿਪ ਨੇ ਕੋਝੀ ਹਰਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸੁਖਬੀਰ ਸਿੰਘ ਬਾਦਲ ਦੀਆਂ ਤਾਨਾਸ਼ਾਹੀ ਨੀਤੀਆਂ ਕਾਰਨ ਅੱਜ ਸੁਖਬੀਰ ਬਾਦਲ ਖਿਲਾਫ ਬਾਗੀ ਸੁਰ ਦੇਖਣ ਨੂੰ ਮਿਲ ਰਹੇ ਹਨ। ਢੀਂਡਸਾ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੁਖਬੀਰ ਸਿੰਘ ਬਾਦਲ ਕੋਲ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇਲਾਵਾ ਕੋਈ ਚਾਰਾ ਨਹੀਂ ਰਹੇਗਾ।


Story You May Like