The Summer News
×
Tuesday, 21 May 2024

IMD ਨੇ ਇਨ੍ਹਾਂ ਇਲਾਕਿਆਂ 'ਚ ਜਾਰੀ ਕੀਤਾ ਮੀਂਹ ਦਾ ਅਲਰਟ ,ਜਾਣੋ ਅਪਡੇਟ

ਚੰਡੀਗੜ੍ਹ : ਦੱਸ ਦੇਈਏ ਕਿ ਬਦਲਦੇ ਮੌਸਮ ਨਾਲ ਬਹੁਤ ਸਾਰੀਆਂ ਚੀਜ਼ਾਂ 'ਚ ਵੀ ਬਦਲਾਵ ਨਜ਼ਰ ਆਉਂਦਾ ਹੈ। ਜਿਸ ਦੇ ਚੱਲਦਿਆ ਦੇਸ਼ ਦੇ ਜ਼ਿਆਦਾਤਰ ਇਲਾਕਿਆਂ 'ਚ ਤਾਪਮਾਨ ਵਧਣ ਲੱਗ ਪਿਆ ਹੈ। ਦੱਸ ਦੇਈਏ ਕਿ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਗਰਮੀਆਂ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ।


ਇਸੇ ਦੌਰਾਨ ਦੱਸ ਦਿੰਦੇ ਹਾਂ ਕਿ ਮੌਸਮ ਵਿਭਾਗ ਮੁਤਾਬਕ ਕਈ ਪਹਾੜੀ ਇਲਾਕਿਆਂ 'ਚ ਹਲਕੀ ਬਾਰਿਸ਼ ਜਾਂ ਬਰਫਬਾਰੀ ਹੋ ਸਕਦੀ ਹੈ। ਜਿਸਦੇ ਚੱਲਦੇ ਉੱਤਰ ਪੂਰਬੀ ਭਾਰਤ ਦੇ ਕੁਝ ਇਲਾਕਿਆਂ 'ਚ 21 ਤੋਂ 23 ਫਰਵਰੀ ਦਰਮਿਆਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।ਮਿਲੀ ਜਾਣਕਰੀ ਮੁਤਾਬਕ ਅਰੁਣਾਚਲ ਪ੍ਰਦੇਸ਼ 'ਚ 22 ਫਰਵਰੀ ਨੂੰ ਭਾਰੀ ਮੀਂਹ ਪੈ ਸਕਦਾ ਹੈ।


(ਮਨਪ੍ਰੀਤ ਰਾਓ)

Story You May Like