ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
ਅੰਮ੍ਰਿਤਸਰ ,15 ਜੁਲਾਈ : ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਤੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ, ਇਕੱਤਰਤਾ ਦੇ ਵਿੱਚ ਕਈ ਅਹਿਮ ਫੈਸਲੇ ਲਏ ਗਏ ਜਿਸ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਫੈਸਲਾ ਸੁਣਾਇਆ ਗਿਆ ਉਹਨਾਂ ਕਿਹਾ ਕਿ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਇਕਬਾਲ ਸਿੰਘ ਨੂੰ ਧਾਰਮਿਕ ਸਜਾ ਲਗਾਉਂਦੇ ਹੋਏ ਕਿਹਾ ਕਿ ਉਹ ਲਗਾਤਾਰ 11 ਦਿਨ ਤੱਕ ਉਹ ਜਪੁਜੀ ਸਾਹਿਬ ਦੇ ਪਾਠ ਅਤੇ ਸ਼ਾਮ ਨੂੰ ਇੱਕ ਘੰਟਾ ਗੁਰਬਾਣੀ ਸਰਵਣ ਕਰਨਗੇ ਆਪਣੀ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਉਹ ਸ਼੍ਰੀ ਅਕਾਲ ਤਖਤ ਸਾਹਿਬ ਤੇ ਆ ਕੇ ਅਰਦਾਸ ਕਰਨਗੇ ਤੇ 500 ਦਾ ਕੜਾਹ ਪ੍ਰਸ਼ਾਦ ਚੜਾਉਣਗੇ। ਇਸ ਦੇ ਨਾਲ ਹੀ ਭਾਈ ਇਕਬਾਲ ਸਿੰਘ ਨੇ ਆਪਣੀ ਗਲਤੀ ਵੀ ਕਬੂਲ ਕੀਤੀ ਅਤੇ ਅਕਾਲ ਤਖਤ ਸਾਹਿਬ ਤੋਂ ਮਾਫੀ ਮੰਗੀ ਇਸ ਦੇ ਨਾਲ ਹੀ ਇੰਦੌਰ ਤੋਂ ਆਏ ਜਗਜੀਤ ਸਿੰਘ ਜਿਨਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੇ ਖਿਲਾਫ ਜਾ ਕੇ ਅਦਾਲਤ ਵਿੱਚ ਗਏ ਸਨ ਅਤੇ ਉਹਨਾਂ ਨੂੰ ਵੀ ਧਾਰਮਿਕ ਸਜਾ ਸੁਣਾਈ ਗਈ ਤੇ 11 ਦਿਨ ਤੱਕ ਕੀਰਤਨ ਸਰਵਣ ਕਰਨ ਦਾ ਹੁਕਮ ਦਿੱਤਾ ਗਿਆ। ਇਸ ਦੇ ਨਾਲ ਹੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਜੰਮੂ ਤੋਂ ਆਏ ਕੁਝ ਸਿੰਘਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਛੇਕੇ ਗਏ ਰਾਗੀ ਦਰਸ਼ਨ ਸਿੰਘ ਤੋਂ ਕੀਰਤਨ ਸਰਵਣ ਕੀਤਾ ਸੀ ਅਤੇ ਇਸ ਦੇ ਨਾਲ ਹੀ ਜੰਮੂ ਤੋਂ ਆਏ ਸਿੰਘਾਂ ਨੇ ਆਪਣਾ ਪੱਖ ਰੱਖਣ ਲਈ ਅਪੀਲ ਕੀਤੀ ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ 5 ਸਿੰਘ ਸਾਹਿਬਾਨਾਂ ਵੱਲੋਂ ਉਹਨਾਂ ਦਾ ਪੱਖ ਸੁਣਨ ਲਈ ਉਹਨਾਂ ਨੂੰ ਸਮਾਂ ਦਿੱਤਾ ਗਿਆ। ਅਤੇ ਉਹਨਾਂ ਦੇ ਵੀ ਫੈਸਲੇ ਨੂੰ ਵਿਚਾਰ ਅਧੀਨ ਰੱਖਿਆ ਗਿਆ।