The Summer News
×
Saturday, 18 May 2024

CM ਭਗਵੰਤ ਸਿੰਘ ਮਾਨ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁਲਿਸ ਵਿਭਾਗ ਦੇ ਆਹਲਾ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰ ਰਹੇ ਹਨ।ਸੂਤਰਾਂ ਅਨੁਸਾਰ ਮੀਟਿੰਗ ਵਿੱਚ ਅਮਨ-ਕਾਨੂੰਨ ਦੀ ਹਾਲਤ ਬਾਰੇ ਚਰਚਾ ਤੋਂ ਇਲਾਵਾ ਆਉਂਦੀਆਂ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਲੈਕੇ ਵਿਚਾਰ ਚਰਚਾ ਹੋਣ ਦੀ ਵੀ ਸੰਭਾਵਨਾ ਹੈ। ਲੋਕ ਸਭਾ ਇਲੈਕਸ਼ਨ ਨੂੰ ਲੈਕੇ ਚੋਣ ਜ਼ਾਬਤਾ ਲੱਗਣ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ ਅਤੇ ਪੁਲਿਸ ਕਮਿਸ਼ਨਰਾਂ ਦੇ ਨਾਲ ਮੀਟਿੰਗ ਕਰ ਰਹੇ ਹਨ। ਮੀਟਿੰਗ ਵਿੱਚ ਡੀ.ਜੀ. ਰੈਂਕ ਅਤੇ ਆਈ.ਜੀ. ਰੈਂਕ ਦੇ ਸਾਰੇ ਅਧਿਕਾਰੀ ਵੀ ਮੌਜੂਦ ਹਨ। ਇਹ ਮੀਟਿੰਗ ਰਾਜ ਦੀ ਕਾਨੂੰਨ ਵਿਵਸਥਾ ਬਾਰੇ ਕੀਤੀ ਜਾ ਰਹੀ ਹੈ।

Story You May Like