The Summer News
×
Monday, 29 April 2024

ਮਹੱਤਵਪੂਰਨ ਖ਼ਬਰ: PSEB ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਵਿੱਚ ਬਦਲਾਅ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਵਿੱਚ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਪੰਜਾਬ ਵੱਲੋਂ ਇੱਕ ਜ਼ਿਲ੍ਹੇ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਵਿੱਚ ਬਦਲਾਅ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਜ਼ਿਲ੍ਹਾ ਬਰਨਾਲਾ ਵਿੱਚ 19.01.2024 ਨੂੰ ਹੋਣ ਵਾਲੀ ਪ੍ਰੀ-ਬੋਰਡ ਅਤੇ ਟਰਮ-2 ਦੀ ਪ੍ਰੀਖਿਆ ਦੀ ਮਿਤੀ ਵਿੱਚ ਬਦਲਾਅ ਕੀਤਾ ਗਿਆ ਹੈ। ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਪੰਜਾਬ ਨੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ, ਬਰਨਾਲਾ ਨੂੰ ਪੱਤਰ ਲਿਖ ਕੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 19 ਜਨਵਰੀ 2024 ਨੂੰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਹੈ। ਇਸ ਕਾਰਨ ਜ਼ਿਲ੍ਹਾ ਬਰਨਾਲਾ ਵਿੱਚ 19-01-24 ਨੂੰ ਹੋਣ ਵਾਲੀ ਪ੍ਰੀ-ਬੋਰਡ/ਟਰਮ-2 ਦੀ ਪ੍ਰੀਖਿਆ 29-01-2024 ਨੂੰ ਬਾਅਦ ਦੁਪਹਿਰ ਲਈ ਜਾਵੇਗੀ।


 


10-43-2947359472

Story You May Like