The Summer News
×
Wednesday, 15 May 2024

PSEB 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਸਕੂਲ ਮੁਖੀਆਂ ਨੂੰ ਜਾਰੀ ਕੀਤੀਆਂ ਹਦਾਇਤਾਂ

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਹੈਕਿ ਜਿਹੜੇ ਵਿਦਿਆਰਥੀ ਸੈਸ਼ਨ 2023-24 ਲਈ 9ਵੀਂ ਤੋਂ 12ਵੀਂ ਜਮਾਤ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਤੋਂ ਵਾਂਝੇ ਰਹਿ ਗਏ ਸਨ ਉਨ੍ਹਾਂ ਦੇ ਭਵਿੱਖ ਨੂੰ ਧਿਆਨ ਚ ਰੱਖਦਿਆਂ ਉਨ੍ਹਾਂ ਨੂੰ ਇੱਕ ਆਖਰੀ ਮੌਕਾ ਦਿੱਤਾ ਗਿਆ ਹੈ। ਇਸ ਤਹਿਤ ਸਕੂਲ ਪੱਧਰ ਤੇ ਰਜਿਸਟ੍ਰੇਸ਼ਨ ਲਈ ਆਨਲਾਈਨ ਪੋਰਟਲ ਦੁਬਾਰਾ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਆਨਲਾਈਨ ਪੋਰਟਲ ਵਿੱਚ ਸਕੂਲ ਪੱਧਰ ਤੇ ਫੀਸਾਂ ਦਾ ਭੁਗਤਾਨ ਕੀਤਾ ਜਾ ਰਿਹਾ ਹੈ ਅਤੇ ਸਕੂਲ ਨੂੰ 5000 ਰੁਪਏ ਪ੍ਰਤੀ ਵਿਦਿਆਰਥੀ ਜੁਰਮਾਨਾ ਕੀਤਾ ਗਿਆ ਹੈ ਅਤੇ 17 ਨਵੰਬਰ ਤੋਂ 24 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ।


ਆਨਲਾਈਨ ਰਜਿਸਟ੍ਰੇਸ਼ਨ ਸਮੇਂ ਜੇਕਰ ਕਿਸੇ ਵੀ ਵਿਦਿਆਰਥੀ ਦੀ ਐਂਟਰੀ ਕਿਸੇ ਕਾਰਨ ਕਰਕੇ ਨਹੀਂ ਕੀਤੀ ਜਾਂਦੀ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ ਜਾਂ ਕਰਮਚਾਰੀ ਦੀ ਹੋਵੇਗੀ, ਕਿਉਂਕਿ ਅਜਿਹੇ ਵਿਦਿਆਰਥੀ ਨੂੰ ਸੋਧ ਤੋਂ ਬਾਅਦ ਆਨਲਾਈਨ ਐਂਟਰੀ ਕਰਨ ਦਾ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ।

Story You May Like