The Summer News
×
Friday, 13 June 2025

ਕੈਨੇਡਾ ਜਾਣ ਵਾਲੇ ਪੰਜਾਬੀਆਂ ਲਈ ਅਹਿਮ ਖਬਰ, ਜਲਦ ਸ਼ੁਰੂ ਹੋਣ ਜਾ ਰਹੀਆਂ ਹਨ ਇਹ ਉਡਾਣਾਂ

ਚੰਡੀਗੜ੍ਹ: ਕੈਨੇਡਾ ਜਾਣ ਵਾਲੇ ਪੰਜਾਬੀਆਂ ਲਈ ਖੁਸ਼ਖਬਰੀ ਹੈ ਕਿਉਂਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਜਲਦ ਹੀ ਕੈਨੇਡਾ ਦੇ 2 ਸ਼ਹਿਰਾਂ ਲਈ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਕੈਨੇਡਾ ਵਿੱਚ ਵਸਦੇ ਪੰਜਾਬੀਆਂ ਲਈ ਵੀ ਇਹ ਚੰਗੀ ਖ਼ਬਰ ਹੈ। ਜਾਣਕਾਰੀ ਅਨੁਸਾਰ ਇਕ ਨਿੱਜੀ ਕੰਪਨੀ ਨੇ ਕੈਨੇਡਾ ਦੇ 2 ਸ਼ਹਿਰਾਂ ਲਈ ਉਡਾਣਾਂ ਸ਼ੁਰੂ ਕਰਨ ਲਈ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਪਹੁੰਚ ਕੀਤੀ ਹੈ ਅਤੇ ਅਧਿਕਾਰੀਆਂ ਨੇ ਇਸ ਲਈ ਮਨਜ਼ੂਰੀ ਦੇ ਦਿੱਤੀ ਹੈ।


ਕੈਨੇਡੀਅਨ ਕੰਪਨੀ ਨੇ ਚੰਡੀਗੜ੍ਹ ਤੋਂ ਟੋਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਚਾਰਟਰ ਉਡਾਣਾਂ ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਹੈ। ਚੰਡੀਗੜ੍ਹ ਹਵਾਈ ਅੱਡੇ ਦੇ ਸੀ.ਈ.ਓ ਨੇ ਦੱਸਿਆ ਕਿ ਕੈਨੇਡੀਅਨ ਕੰਪਨੀ ਡੈਗਵਰਕਸ ਇੰਟਰਨੈਸ਼ਨਲ ਕੈਪੀਟਲ ਕਾਰਪੋਰੇਸ਼ਨ ਨੇ ਉਡਾਣ ਸ਼ੁਰੂ ਕਰਨ ਲਈ ਸੰਪਰਕ ਕੀਤਾ ਹੈ, ਜਿਸ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਪਰ ਅੰਤਿਮ ਮਨਜ਼ੂਰੀ ਦੀ ਅਜੇ ਉਡੀਕ ਹੈ।


ਦੱਸਿਆ ਜਾ ਰਿਹਾ ਹੈ ਕਿ ਸ਼ੁਰੂਆਤ ‘ਚ 3 ਮਹੀਨਿਆਂ ਲਈ 200 ਸੀਟਰ ਏਅਰਕ੍ਰਾਫਟ ਦੀ ਸੀਜ਼ਨਲ ਫਲਾਈਟ ਹੋਵੇਗੀ, ਬਾਅਦ ‘ਚ ਯਾਤਰੀਆਂ ਦੀ ਆਵਾਜਾਈ ਨੂੰ ਦੇਖਦੇ ਹੋਏ ਇਸ ‘ਚ ਵਾਧਾ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਕੈਨੇਡਾ ਅਤੇ ਯੂ.ਕੇ. ਲਈ ਅੰਤਰਰਾਸ਼ਟਰੀ ਉਡਾਣਾਂ ਦੇ ਪ੍ਰਸਤਾਵ ‘ਤੇ ਕਾਰਵਾਈ ਕੀਤੀ ਜਾ ਰਹੀ ਹੈ|


Story You May Like