The Summer News
×
Monday, 20 May 2024

ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ : ਪੜ੍ਹੋ ਖ਼ਬਰ

ਚੰਡੀਗੜ੍ਹ: ਪੰਜਾਬ ਵਿੱਚ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਜਲਦੀ ਹੀ ਰਾਹਤ ਮਿਲਣ ਵਾਲੀ ਹੈ। ਦਰਅਸਲ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਵੀ ਪੈ ਰਿਹਾ ਹੈ। ਇਸ ਨਾਲ ਮੌਸਮ ਥੋੜਾ ਠੰਡਾ ਹੋਵੇਗਾ ਅਤੇ ਲੋਕ ਕੜਾਕੇ ਦੀ ਗਰਮੀ ਤੋਂ ਬਚ ਸਕਣਗੇ। ਵੀਰਵਾਰ ਨੂੰ ਲੁਧਿਆਣਾ ਜ਼ਿਲੇ ਵਿੱਚ ਭਾਰੀ ਮੀਂਹ ਪਿਆ ਅਤੇ ਸੜਕਾਂ ਤੇ ਪਾਣੀ ਭਰ ਗਿਆ। ਮੌਸਮ ਵਿਭਾਗ ਅਨੁਸਾਰ 17 ਸਤੰਬਰ ਤੱਕ ਪੰਜਾਬ ਵਿੱਚ ਕਈ ਥਾਵਾਂ ਤੇ ਬੱਦਲ ਛਾਏ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਦਮ ਘੁੱਟਣ ਵਾਲੀ ਗਰਮੀ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਸਨ ਪਰ ਮੌਸਮ ਦੇ ਬਦਲਦੇ ਮਿਜਾਜ਼ ਨਾਲ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।

Story You May Like