The Summer News
×
Tuesday, 21 May 2024

ਪੰਜਾਬ ਦੇ ਮੌਸਮ ਸਬੰਧੀ ਅਹਿਮ ਖਬਰ, ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ : ਪੰਜਾਬ ਦੇ ਮੌਸਮ ਸਬੰਧੀ ਅਹਿਮ ਖਬਰ ਹੈ। ਦਰਅਸਲ ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ 28 ਅਕਤੂਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਜਿਸ ਤੋਂ ਬਾਅਦ 2-3 ਦਿਨਾਂ ਤੱਕ ਸੂਬੇ 'ਚ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। ਅਜਿਹੇ ਵਿੱਚ ਜੇਕਰ ਤੁਸੀਂ ਘਰ ਤੋਂ ਬਾਹਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨ ਹੋ ਜਾਓ। ਤੁਹਾਨੂੰ ਦੱਸ ਦੇਈਏ ਕਿ ਪੰਜਾਬ 'ਚ ਹਾਲ ਹੀ 'ਚ ਹੋਈ ਬਾਰਿਸ਼ ਕਾਰਨ ਮੌਸਮ ਦਾ ਰੂਪ ਬਦਲ ਗਿਆ ਹੈ। ਇਸ ਕਾਰਨ ਜਲੰਧਰ, ਹੁਸ਼ਿਆਰਪੁਰ, ਮੋਗਾ ਦਾ ਤਾਪਮਾਨ 15.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ| ਜਦੋਂ ਕਿ ਸਭ ਤੋਂ ਘੱਟ ਤਾਪਮਾਨ ਪਠਾਨਕੋਟ, ਰੋਪੜ, ਨਵਾਂਸ਼ਹਿਰ ਦਾ ਦਰਜ ਕੀਤਾ ਗਿਆ ਹੈ।

Story You May Like