The Summer News
×
Tuesday, 21 May 2024

ਪੰਜਾਬ ‘ਚ ਵੱਡਾ ਹਾਦਸਾ, ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ 3 ਬੱਚਿਆਂ ਦੀ ਡੁੱਬਣ ਕਾਰਨ ਹੋਈ ਮੌਤ

ਜਲਾਲਾਬਾਦ: ਜਲਾਲਾਬਾਦ ਦੇ ਨਾਲ ਲੱਗਦੇ ਪਿੰਡ ਸ਼ੇਰ ਮੁਹੰਮਦ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਇੱਥੋਂ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਡੁੱਬਣ ਕਾਰਨ 3 ਬੱਚਿਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਮਾਵਸ ਹੋਣ ਕਾਰਨ ਤਿੰਨੇ ਬੱਚੇ ਗੁਰਦੁਆਰਾ ਸਾਹਿਬ ‘ਚ ਇਸ਼ਨਾਨ ਕਰਨ ਗਏ ਸਨ, ਜਿੱਥੇ ਉਨ੍ਹਾਂ ਦਾ ਪੈਰ ਫਿਸਲ ਗਿਆ। ਰੌਲਾ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ। ਪਰ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮਰਨ ਵਾਲਿਆਂ ਵਿੱਚ ਇੱਕ ਲੜਕਾ ਅਤੇ ਦੋ ਲੜਕੀਆਂ ਹਨ ਜਿਨ੍ਹਾਂ ਦੀ ਉਮਰ 10 ਤੋਂ 12 ਸਾਲ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਹੈ।


Story You May Like