The Summer News
×
Thursday, 09 May 2024

ਮਨੀਪੁਰ 'ਚ ਵਾਪਰੀ ਘਟਨਾ ਦੇ ਰੋਸ ਵਜੋਂ ਅੱਜ ਗੁਰਦਾਸਪੁਰ 'ਚ ਮਸੀਹ ਭਾਈਚਾਰੇ ਨੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ

ਗੁਰਦਾਸਪੁਰ, ਅਵਤਾਰ ਸਿੰਘ | ਮਨੀਪੁਰ ਵਿਚ ਵਾਪਰੀ ਘਟਨਾ ਦੇ ਰੋਸ ਵਜੋਂ ਅੱਜ ਗੁਰਦਾਸਪੁਰ ਦੇ ਪਿੰਡ ਵਡਾਲਾ ਬਾਂਗਰ ਵਿਖੇ ਬਿਸ਼ਪ ਰਿਆਜ਼ ਮਸੀਹ ਤੇਜਾ ਦੀ ਅਗਵਾਹੀ ਵਿੱਚ ਮਸੀਹ ਭਾਈਚਾਰੇ ਵੱਲੋਂ 15 ਅਗਸਤ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ ਇਸ ਮੌਕੇ ਤੇ ਸੁੱਖ ਭੰਡਾਰ ਚਰਚ ਵਿੱਚ ਪਹੁੰਚੇ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਕਾਲੇ ਕੱਪੜੇ ਪਾਕੇ ਅਤੇ ਹਥਾ ਕਾਲੇ ਝੰਡੇ ਫੜ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਅੱਤੇ ਕਿਹਾ ਕਿ ਲਗਾਤਾਰ ਘੱਟ ਗਿਣਤੀ ਲੋਕਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਅਤੇ ਮਨੀਪੁਰ ਹਿੰਸਾ ਦੌਰਾਨ ਕਈ ਚਰਚਾ ਨੂੰ ਅੱਗ ਦੇ ਹਵਾਲੇ ਕਰ ਧਾਰਮਿਕ ਗ੍ਰੰਥਾਂ ਨੂੰ ਸਾੜ ਦਿੱਤਾ ਗਿਆ ਜਿਸਦੇ ਨਾਲ ਸਮੁੱਚੇ ਮਸੀਹੀ ਭਾਈਚਾਰੇ ਦੇ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਜਿੱਸ ਲਈ ਅੱਜ ਉਹਨਾਂ ਨੇ 15 ਅਗਸਤ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ ਹੈ ਆਗੂਆਂ ਨੇ ਕਿਹਾ ਕਿ ਜਿਸ ਤਰਾਂ ਦੇ ਨਾਲ ਮਸੀਹ ਭਾਈਚਾਰੇ ਉੱਪਰ ਅੱਤਿਆਚਾਰ ਹੋ ਰਿਹਾ ਹੈ ਆਜ਼ਾਦੀ ਅੱਜ ਵੀ ਉਹਨਾਂ ਲਈ ਕੋਈ ਮਾਇਨੇ ਨਹੀਂ ਰੱਖਦੀ 

 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੱਖ ਭੰਡਾਰ ਚਰਚ ਦੇ ਬਿਸ਼ਪ ਰਿਆਜ਼ ਮਸੀਹ ਤੇਜਾ ਨੇ ਦੱਸਿਆ ਬੜੀ ਦੁੱਖ ਦੀ ਗੱਲ ਹੈ ਕਿ ਮਨੀਪੁਰ ਹਿੰਸਾ ਦੌਰਾਨ ਮਸੀਹ ਭਾਈਚਾਰੇ ਦੇ ਕਈ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਅੱਤੇ ਮਹਿਲਾਵਾਂ ਨਾਲ ਦੁਰਵਿਹਾਰ ਕੀਤਾ ਗਿਆ ਹੈ ਪਰ ਅਜੇ ਤੱਕ ਮੁਲਜ਼ਮਾਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਸਮੁੱਚੇ ਦੇਸ਼ ਅੰਦਰ ਮਸੀਹ ਭਾਈਚਾਰੇ ਅੰਦਰ ਰੋਸ਼ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ ਅਤੇ ਆਪਣੇ ਰੋਸ ਨੂੰ ਜਾਹਿਰ ਕਰਨ ਦੇ ਲਈ ਅੱਜ ਜਿਲ੍ਹੇ ਗੁਰਦਾਸਪੁਰ ਦੇ ਸਮੂਹ ਮਸੀਹ ਭਾਈਚਾਰੇ ਨੇ ਕਾਲੇ ਕੱਪੜੇ ਪਾਂਕੇ ਹੱਥ ਵਿੱਚ ਕਾਲੇ ਝੰਡੇ ਫੜ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ ਹੈ ਹੁਣ ਅਤੇ ਉਹਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਘੱਟ ਗਿਣਤੀਆਂ ਉੱਪਰ ਅੱਤਿਆਚਾਰ ਨੂੰ ਬੰਦ ਕੀਤਾ ਜਾਵੇ ਅਤੇ ਮਨੀਪੁਰ ਵਿੱਚ ਹਿੰਸਾ ਦੌਰਾਨ ਜਿਨ੍ਹਾਂ ਲੋਕਾਂ ਨੇ ਚਰਚਾ ਨੂੰ ਢਹਿ ਢੇਰੀ ਕੀਤਾ ਹੈ, ਮਹਿਲਾਵਾਂ ਦੇ ਨਾਲ ਦੁਰਵਿਹਾਰ ਕੀਤਾ ਹੈ ਉਹਨਾਂ ਮੁਲਜ਼ਮਾਂ ਦੇ ਖਿਲਾਫ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਜੇਕਰ ਅਜਿਹਾ ਨਾ ਹੋਇਆ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਵਿਰੋਧ ਨੂੰ ਹੋਰ ਤਿੱਖਾ ਕੀਤਾ ਜਾਵੇਗਾ |

 

Story You May Like