The Summer News
×
Saturday, 18 May 2024

ਪੰਜਾਬ 'ਚ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂ.ਗ ਦੇ ਦੋ ਕਾਰਕੁਨਾਂ ਨੂੰ ਪਾਇਆ ਘੇਰਾ, ਦੋਵਾਂ ਪਾਸਿਓਂ ਹੋਈ ਗੋ/ਲੀਬਾਰੀ : ਵੀਡੀਓ

ਜਲੰਧਰ : ਜਲੰਧਰ 'ਚ ਅੱਜ ਤੜਕੇ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਨਾਖਾ ਵਾਲੇ ਬਾਗ ਨੇੜੇ ਵਡਾਲਾ ਚੌਕ 'ਚ ਦੋ ਗੈਂਗਸਟਰਾਂ ਅਤੇ ਸੀਆਈਏ ਸਟਾਫ ਵਿਚਾਲੇ ਗੋਲੀਆਂ ਚੱਲੀਆਂ।

ਇਸੇ ਦੌਰਾਨ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੁਕਾਬਲੇ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗੈਂਗਸਟਰ ਗੰਭੀਰ ਰੂਪ 'ਚ ਜ਼ਖਮੀ ਹਨ ਅਤੇ ਹਸਪਤਾਲ 'ਚ ਦਾਖਲ ਹਨ। ਫੜੇ ਗਏ ਮੁਲਜ਼ਮ ਕਤਲ, ਸੁਪਾਰੀ ਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸ਼ਾਮਲ ਸਨ।

ਦੱਸ ਦਈਏ ਕਿ ਸੀਆਈਏ ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਐਤਵਾਰ ਸਵੇਰੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਦੋ ਗੈਂਗਸਟਰ ਇੱਕ ਕਾਰ ਵਿੱਚ ਜਲੰਧਰ ਵਿੱਚ ਘੁੰਮ ਰਹੇ ਹਨ ਅਤੇ ਵਡਾਲਾ ਚੌਕ ਰਾਹੀਂ ਨੱਕਾ ਵਾਲੇ ਬਾਗ ਇਲਾਕੇ ਵਿੱਚ ਜਾ ਰਹੇ ਹਨ। ਅਜਿਹੇ ਵਿੱਚ ਸੀਆਈਏ ਸਟਾਫ ਨੇ ਇੱਥੇ ਜਾਲ ਵਿਛਾ ਦਿੱਤਾ। ਜਿਵੇਂ ਹੀ ਪੁਲਿਸ ਨੇ ਗੈਂਗਸਟਰਾਂ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਸੀਆਈਏ ਸਟਾਫ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਜਵਾਬੀ ਕਾਰਵਾਈ ਵਿੱਚ ਸੀਆਈਏ ਸਟਾਫ਼ ਨੇ ਵੀ ਗੋਲੀਆਂ ਚਲਾਈਆਂ। ਗੋਲੀ ਲੱਗਣ ਨਾਲ ਦੋਵੇਂ ਗੈਂਗਸਟਰ ਜ਼ਖਮੀ ਹੋ ਗਏ ਅਤੇ ਕਾਬੂ ਕਰਕੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਸੀਪੀ ਵੀ ਮੌਕੇ 'ਤੇ ਪਹੁੰਚ ਗਏ ਸਨ। ਪੁਲਿਸ ਪਾਰਟੀ ਦੇ ਸਾਰੇ ਜਵਾਨ ਸੁਰੱਖਿਅਤ ਹਨ। ਦੱਸਿਆ ਜਾ ਰਿਹਾ ਹੈ ਕਿ ਸੀਆਈਏ ਸਟਾਫ਼ ਦੀ ਟੀਮ ਦੇਰ ਰਾਤ ਤੋਂ ਇਨ੍ਹਾਂ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ ਜਦਕਿ ਕਾਰ ਵੀ ਪੁਲੀਸ ਨੇ ਕਬਜ਼ੇ ਵਿੱਚ ਲੈ ਲਈ ਹੈ।

Story You May Like