The Summer News
×
Wednesday, 15 May 2024

ਪੰਜਾਬ 'ਚ ਟਰੱਕ ਡਰਾਈਵਰਾਂ ਨੇ ਫਿਰ ਕੀਤਾ ਨੈਸ਼ਨਲ ਹਾਈਵੇ ਜਾਮ, ਪੁਲਿਸ ਤਾਇਨਾਤ

ਸੰਗਰੂਰ : ਸੰਗਰੂਰ ਜ਼ਿਲ੍ਹੇ ਵਿੱਚ ਟਰੱਕ ਡਰਾਈਵਰਾਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹਰਾਹ ’ਤੇ ਜਾਮ ਲਾ ਕੇ ਕਾਲਾਝਾਰ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਆਵਾਜਾਈ ਬੰਦ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਭਵਾਨੀਗੜ੍ਹ ਵਿੱਚ ਹਿੱਟ ਐਂਡ ਰਨ ਕਾਨੂੰਨ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਿੱਟ ਐਂਡ ਰਨ ਕਾਨੂੰਨ ਵਿਰੁੱਧ ਵੱਡੀ ਗਿਣਤੀ ਵਿੱਚ ਟਰੱਕ ਡਰਾਈਵਰ ਇੱਥੇ ਇਕੱਠੇ ਹੋਏ ਹਨ। ਇਸ ਦੌਰਾਨ ਟਰੱਕ ਯੂਨੀਅਨ ਅਤੇ ਟੈਕਸੀ ਯੂਨੀਅਨ ਵੀ ਉਨ੍ਹਾਂ ਦੀ ਹਮਾਇਤ ਵਿੱਚ ਸਾਹਮਣੇ ਆਈ ਹੈ। ਦੱਸ ਦੇਈਏ ਕਿ ਧਰਨੇ ਵਾਲੀ ਥਾਂ ‘ਤੇ ਭਾਰੀ ਪੁਲਿਸ ਬਲ ਵੀ ਤਾਇਨਾਤ ਹੈ।


ਜ਼ਿਕਰਯੋਗ ਹੈ ਕਿ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਜਿੱਥੇ ਦੇਸ਼ ਭਰ 'ਚ ਵਾਹਨ ਚਾਲਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸ਼ਨੀਵਾਰ ਨੂੰ ਕੜਾਕੇ ਦੀ ਠੰਡ 'ਚ ਤਰਨਤਾਰਨ 'ਚ ਨੈਸ਼ਨਲ ਹਾਈਵੇ 'ਤੇ ਉਸਮਾ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ ਗਿਆ ਅਤੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਕਾਨੂੰਨ ਨੂੰ ਲੈ ਕੇ ਟਰੇਡ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਉਥੇ ਮੌਜੂਦ ਵਾਹਨ ਚਾਲਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ ਗਿਆ।

Story You May Like